Chandigarh firing case: ਚੰਡੀਗੜ੍ਹ ਗੋਲੀਬਾਰੀ ਕਾਂਡ ਦੇ ਦੋ ਸ਼ੱਕੀਆਂ ਨੂੰ ਅੱਜ ਕੈਥਲ ਵਿੱਚ ਪੰਜਾਬ ਏ ਜੀ ਟੀ ਐੱਫ (AGTF) ਨਾਲ ਹੋਈ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸ਼ੱਕੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਪੀਯੂਸ਼ ਪਹਿਲਵਾਨ ਅਤੇ ਨਵਾਂਸ਼ਹਿਰ ਦੇ ਰਹਿਣ ਵਾਲੇ ਪ੍ਰੀਤਮ ਸ਼ਾਹ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਸ਼ੱਕੀ ਜ਼ਖਮੀ ਹੋ ਗਏ।ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਇੱਕ ਬਾਈਕ ਬਰਾਮਦ ਕੀਤੀ ਗਈ ਹੈ। ਸੂਤਰਾਂ ਨੇ ਦੱਸਿਆ, “ਰਾਜਨ ਉਰਫ਼ ਪੀਯੂਸ਼ ਪਹਿਲਵਾਨ ਹਾਲ ਹੀ ਵਿੱਚ ਨੇਪਾਲ ਦੇ ਰਸਤੇ ਮਲੇਸ਼ੀਆ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖਲ ਹੋਇਆ ਸੀ। ਦੋਵਾਂ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।” ਮ੍ਰਿਤਕ ਚਮਨਪ੍ਰੀਤ ਸਿੰਘ (31) ਦੇ ਪਰਿਵਾਰਕ ਮੈਂਬਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਲਾਸ਼ ਦਾ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।






