ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਬੀਤੀ ਰਾਤ ਲਗਭਗ 9 ਵਜੇ ਇੱਕ ਸੈਲਾਨੀ ਵਾਹਨ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 17 ਹੋਰਾਂ ਨੂੰ ਬਚਾ ਲਿਆ ਗਿਆ।
ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਹੈ। ਸਾਰਿਆਂ ਦਾ ਬੰਜਾਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਟੈਂਪੋ ਟਰੈਵਲਰ ਵਿੱਚ ਦੋ ਬੱਚਿਆਂ ਸਮੇਤ 22 ਲੋਕ ਸਵਾਰ ਸਨ, ਜੋ ਚੰਡੀਗੜ੍ਹ, ਰਾਜਸਥਾਨ ਅਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ਤੋਂ ਸਨ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਗਾਤਾਰ ਮੀਂਹ ਕਾਰਨ ਸੜਕ ‘ਤੇ ਚਿੱਕੜ ਆ ਗਿਆ ਸੀ ਇਸ ਕਾਰਨ, ਵਾਹਨ ਕੰਟਰੋਲ ਗੁਆ ਬੈਠਾ ਅਤੇ ਖੱਡ ਵਿੱਚ ਡਿੱਗ ਗਿਆ। ਪੁਲਿਸ, ਫਾਇਰ ਬ੍ਰਿਗੇਡ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।






