ਡੈਨਮਾਰਕ ਵਿੱਚ ਅੱਜ ਸਵੇਰੇ ਦੋ ਰੇਲਗੱਡੀਆਂ ਦੀ ਟੱਕਰ ਕਾਰਨ 5 ਜਣੇ ਗੰਭੀਰ ਜ਼ਖ਼ਮੀ ਹੋ ਗਏ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 12 ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਰਾਜਧਾਨੀ ਕੋਪਨਹੇਗਨ ਤੋਂ ਲਗਪਗ 40 ਕਿਲੋਮੀਟਰ ਉੱਤਰ ਵਿੱਚ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਵਾਪਰਿਆ।
ਗ੍ਰੇਟਰ ਕੋਪਨਹੇਗਨ ਫਾਇਰ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵਾਂ ਰੇਲਗੱਡੀਆਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਰਾਹਤ ਦੀ ਗੱਲ ਇਹ ਰਹੀ ਕਿ ਟੱਕਰ ਦੇ ਬਾਵਜੂਦ ਦੋਵੇਂ ਰੇਲਗੱਡੀਆਂ ਲੀਹ ਤੋਂ ਨਹੀਂ ਉਤਰੀਆਂ, ਜਿਸ ਕਾਰਨ ਇੱਕ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ। ਪੁਲੀਸ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਇੱਕੋ ਪਟੜੀ ‘ਤੇ ਦੋ ਰੇਲਗੱਡੀਆਂ ਕਿਵੇਂ ਆ ਗਈਆਂ। ਫਿਲਹਾਲ ਇਸ ਰੂਟ ‘ਤੇ ਰੇਲ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ।
ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਦੇ ਉੱਤਰੀ ਹਿੱਸੇ ਵਿੱਚ ਵੀਰਵਾਰ ਸਵੇਰੇ ਦੋ ਰੇਲਗੱਡੀਆਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਘਟਨਾ ਨੂੰ ਪੁਲੀਸ ਨੇ ਇੱਕ ਬਹੁਤ ਵੱਡਾ ਹਾਦਸਾ ਕਰਾਰ ਦਿੱਤਾ ਹੈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ’ਤੇ ਵੱਡੀ ਗਿਣਤੀ ਵਿੱਚ ਐਮਰਜੈਂਸੀ ਸੇਵਾਵਾਂ ਅਤੇ ਰਾਹਤ ਟੀਮਾਂ ਨੂੰ ਭੇਜਿਆ ਗਿਆ ਹੈ। ਇਸ ਟੱਕਰ ਕਾਰਨ ਰੇਲਗੱਡੀਆਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਇਸ ਹਾਦਸੇ ਕਾਰਨ ਕੋਪਨਹੇਗਨ ਦੇ ਉੱਤਰੀ ਰੇਲਵੇ ਰੂਟ ‘ਤੇ ਆਵਾਜਾਈ ਪ੍ਰਭਾਵਿਤ ਹੋ ਗਈ ਹੈ। ਰੇਲਵੇ ਅਧਿਕਾਰੀਆਂ ਨੇ ਇਸ ਰੂਟ ਦੀਆਂ ਸਾਰੀਆਂ ਗੱਡੀਆਂ ਨੂੰ ਰੋਕ ਦਿੱਤਾ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਹਾਦਸਾ ਕਿਸੇ ਤਕਨੀਕੀ ਖ਼ਰਾਬੀ ਕਾਰਨ ਵਾਪਰਿਆ ਹੈ ਜਾਂ ਕਿਸੇ ਮਨੁੱਖੀ ਗਲਤੀ ਕਾਰਨ। ਸਥਾਨਕ ਲੋਕਾਂ ਨੂੰ ਹਾਦਸੇ ਵਾਲੀ ਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ ਤਾਂ ਕਿ ਬਚਾਅ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕਣ।






