ਮਾਲਵੀਆ ਨਗਰ ਅਗਨੀਕਾਂਡ ਮਾਮਲੇ ਵਿੱਚ ਮੁਲਜ਼ਮ ਅਤੇ ਹੋਟਲ ‘ਫਲੋਰਿਸ਼ ਸਟੇਜ’ (Flourish Stay) ਦੇ ਮਾਲਕ ਲਵਕੇਸ਼ ਬਜਾਜ ਨੂੰ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਭਾਨੂ ਪ੍ਰਤਾਪ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਿੱਥੇ ਸਾਕੇਤ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਪੁਲਿਸ ਨੇ ਚਾਰ ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਇਹ ਫੈਸਲਾ ਸੁਣਾਇਆ।





