ਅੰਮ੍ਰਿਤਸਰ ਪੁਲਿਸ ਨੂੰ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਇੱਕ ਕਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇੱਕ ਅਫ਼ਗਾਨ ਨਾਗਰਿਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਅੱਠ ਆਧੁਨਿਕ (ਲੇਟੈਸਟ) ਪਿਸਤੌਲ ਅਤੇ ਸੱਤ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ। ਆਰੋਪ ਹੈ ਕਿ ਵਿਦੇਸ਼ੀ ਤਸਕਰ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਗੁਪਤ ਡ੍ਰੌਪ ਪੁਆਇੰਟਾਂ ਰਾਹੀਂ ਪੰਜਾਬ ਤੱਕ ਪਹੁੰਚਾਈ ਜਾਂਦੀ ਸੀ। ਇਸ ਤੋਂ ਬਾਅਦ ਇਨ੍ਹਾਂ ਹਥਿਆਰਾਂ ਨੂੰ ਅਪਰਾਧਿਕ ਅਨਸਰਾਂ ਤੱਕ ਪਹੁੰਚਾਇਆ ਜਾਂਦਾ ਸੀ, ਜਿੱਥੋਂ ਅੱਗੇ ਇਨ੍ਹਾਂ ਦੀ ਸਪਲਾਈ ਹੁੰਦੀ ਸੀ।






