ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦਾ ਦੌਰਾ ਕਰਨਗੇ। ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਫ਼ਿਲਮ ‘ਸਤਲੁਜ’ ਦੇ ਨਿਰਮਾਤਾਵਾਂ ਅਤੇ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ‘ਤੇ ਵੀ ਤਿੱਖਾ ਹਮਲਾ ਬੋਲਿਆ।
ਇਹ ਦੋਸ਼ ਲਾਉਂਦਿਆਂ ਕਿ ਫ਼ਿਲਮ ਦੇ ਨਿਰਮਾਤਾ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਸਨ, ਬਿੱਟੂ ਨੇ ਕਿਹਾ ਕਿ ਦਿਲਜੀਤ ਦੋਸਾਂਝ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਅਦਾਕਾਰ ‘ਤੇ ਨਿਸ਼ਾਨਾ ਸੇਧਦਿਆਂ ਬਿੱਟੂ ਨੇ ਦਾਅਵਾ ਕੀਤਾ ਕਿ ਜਿੱਥੇ ਇੱਕ ਪਾਸੇ ਦੋਸਾਂਝ ਖਾਲਿਸਤਾਨੀ ਸਮਰਥਕਾਂ ਨੂੰ ਆਪਣੇ ਸ਼ੋਅ ਛੱਡ ਕੇ ਜਾਣ ਲਈ ਕਹਿੰਦੇ ਹਨ, ਉੱਥੇ ਹੀ ਉਹ ਦੂਜੇ ਪਾਸੇ ਫ਼ਿਲਮ ਰਾਹੀਂ ਉਸ ਚੀਜ਼ ਨੂੰ ਉਤਸ਼ਾਹਿਤ ਕਰ ਰਹੇ ਹਨ ਜਿਸ ਨੂੰ ਮੰਤਰੀ ਨੇ ਇੱਕ “ਅਤਿਵਾਦੀ ਬਿਰਤਾਂਤ” (terror narrative) ਵਜੋਂ ਬਿਆਨ ਕੀਤਾ ਹੈ।






