ਕੇਂਦਰ ਸਰਕਾਰ ਵੱਲੋਂ ਇਹ ਦੱਸੇ ਜਾਣ ਤੋਂ ਬਾਅਦ ਕਿ ਕੁਝ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਨਿਗਰਾਨੀ ਕਰੇਗੀ।
ਸਰਵਉੱਚ ਅਦਾਲਤ ਨੇ NEET ਪ੍ਰੀਖਿਆ ਨੂੰ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਚੁੱਕੇ ਜਾ ਰਹੇ ਅਸਥਾਈ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਕਤੀ ਪ੍ਰਬੰਧਾਂ (Ad-hocism) ਨੇ ਸਾਲਾਂ ਤੋਂ ਪਰੇਸ਼ਾਨੀ ਖੜ੍ਹੀ ਕੀਤੀ ਹੈ।
ਅਦਾਲਤ ਨੇ ਕਿਹਾ ਕਿ ਉਸ ਨੂੰ ਸਰਕਾਰ ਤੋਂ ਸਾਈਬਰ ਸੁਰੱਖਿਆ ਅਤੇ ਡਾਟਾ ਸੁਰੱਖਿਆ ‘ਤੇ ਠੋਸ ਕਦਮ ਚੁੱਕਣ ਦੀ ਉਮੀਦ ਹੈ, ਕਿਉਂਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਅਗਲੇ ਸਾਲ ਤੋਂ NEET-UG ਪ੍ਰੀਖਿਆ ਲਈ ਕੰਪਿਊਟਰ-ਆਧਾਰਿਤ ਟੈਸਟ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ।
NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ਸੋਲੀਸਿਟਰ ਜਨਰਲ (SG) ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਕੇਂਦਰ ਸਰਕਾਰ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ






