Kartarpur Sahib Corridor: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਪੁੱਜੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਹਿਲਾਂ ਰਹਿਰਾਸ ਸਾਹਿਬ ਦਾ ਪਾਠ ਕੀਤਾ ਗਿਆ। ਇਸ ਉਪਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ।
ਇਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਲੋਂ ਵੀ ਇਕ ਨਗਰ ਕੀਰਤਨ ਭਾਰਤ ਪਾਕਿਸਤਾਨ ਜ਼ੀਰੋ ਲਾਈਨ ’ਤੇ ਪੁੱਜਾ । ਪਾਕਿਸਤਾਨ ਵਾਲੇ ਪਾਸੇ ਬੈਠ ਕੇ ਸੰਗਤ ਵਲੋਂ ਜਾਪ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਛੇਤੀ ਖੋਲ੍ਹਿਆ ਜਾਵੇ ਜੋ ਪਿਛਲੇ ਲਗਪਗ ਇੱਕ ਸਾਲ ਤੋਂ ਬੰਦ ਪਿਆ ਹੈ। ਲਾਂਘਾ ਬੰਦ ਹੋਣ ਕਰਕੇ ਸਿੱਖ ਸੰਗਤ ਗੁਰੂ ਨਾਨਕ ਦੇਵ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਸਨ।