ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਦੇ ਆਗਾਮੀ ਵਿਧਾਨ ਸਭਾ ਚੋਣ ਚੱਕਰ ਤੋਂ ਪਹਿਲਾਂ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਦੀ ਸੀਨੀਅਰ ਆਗੂ ਅਤੇ ਨਵ-ਨਿਯੁਕਤ ਕੌਮੀਂ ਜਨਰਲ ਸਕੱਤਰ ਸਮ੍ਰਿਤੀ ਇਰਾਨੀ ਨੂੰ ਹਰਿਆਣਾ ਦਾ ਇੰਚਾਰਜ ਲਗਾਇਆ ਗਿਆ ਹੈ। ਸਰਹੱਦੀ ਸੂਬੇ ਪੰਜਾਬ ਦੀ ਕਮਾਨ Satish Poonia ਨੂੰ ਸੌਂਪੀ ਗਈ ਹੈ, ਜਦੋਂ ਕਿ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਵਰੇਂਦਰ ਸਚਦੇਵਾ ਅਤੇ ਅਲਕਾ ਗੁਰਜਰ ਨੂੰ ਪੰਜਾਬ ਦੇ ਸਹਿ-ਇੰਚਾਰਜ ਵਜੋਂ ਤਾਇਨਾਤ ਕੀਤਾ ਗਿਆ ਹੈ। ਹਰਿਆਣਾ ਵਿੱਚ ਸਮ੍ਰਿਤੀ ਇਰਾਨੀ ਦੀ ਮਦਦ ਲਈ ਭੋਲਾ ਸਿੰਘ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸੀਨੀਅਰ ਨੇਤਾ ਸ੍ਰੀਕਾਂਤ ਸ਼ਰਮਾ ਨੂੰ ਇੰਚਾਰਜ ਥਾਪਿਆ ਹੈ, ਜਦੋਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਜ਼ਿੰਮੇਵਾਰੀ ਮਹੇਂਦਰ ਪਾਂਡੇ ਨੂੰ ਦਿੱਤੀ ਗਈ ਹੈ। ਮਹਾਰਾਸ਼ਟਰ ਵਿੱਚ ਪਾਰਟੀ ਨੇ ਰਾਜ ਸਭਾ ਮੈਂਬਰ Baijayant ਪਾਂਡਾ ਨੂੰ ਇੰਚਾਰਜ ਬਣਾਇਆ ਹੈ, ਜਿਨ੍ਹਾਂ ਦੇ ਨਾਲ ਭਾਜਪਾ ਦੇ ਆਈ.ਟੀ. ਸੈੱਲ ਦੇ ਸਾਬਕਾ ਮੁਖੀ ਅਮਿਤ ਮਾਲਵੀਆ ਅਤੇ ਦਿੱਲੀ ਤੋਂ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਸਹਿ-ਇੰਚਾਰਜ ਦੀ ਭੂਮਿਕਾ ਨਿਭਾਉਣਗੇ।
ਤਰੁਣ ਚੁੱਘ ਨੂੰ ਗੁਜਰਾਤ ਦੀ ਦਿੱਤੀ ਜ਼ਿੰਮੇਵਾਰੀ
ਰਾਜਨੀਤਿਕ ਦ੍ਰਿਸ਼ਟੀ ਤੋਂ ਅਹਿਮ ਨਿਯੁਕਤੀਆਂ ਤਹਿਤ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਚੁੱਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਸੂਬੇ ਗੁਜਰਾਤ ਦੇ ਇੰਚਾਰਜ ਵਜੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਬਿਪਲਬ ਦੇਵ ਨੂੰ ਮੱਧ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਦੀ ਕਮਾਨ ਸੀਨੀਅਰ ਆਗੂ ਵਿਨੈ ਸਹਸ੍ਰਬੁੱਧੇ ਨੂੰ ਸੌਂਪੀ ਗਈ ਹੈ, ਜਿਨ੍ਹਾਂ ਨਾਲ ਲੱਦਾਖ ਦੇ ਸਾਬਕਾ ਸੰਸਦ ਮੈਂਬਰ ਜਾਮਿਆਂਗ ਤਸੇਰਿੰਗ ਨਾਮਗਿਆਲ ਸਹਿ-ਇੰਚਾਰਜ ਵਜੋਂ ਕੰਮ ਕਰਨਗੇ।
ਆਗਾਮੀ ਚੋਣਾਂ ਵਾਲੇ ਸੂਬਿਆਂ ਲਈ ਵੀ ਪਾਰਟੀ ਨੇ ਵਿਸ਼ੇਸ਼ ਰਣਨੀਤੀ ਤਹਿਤ ਤਾਇਨਾਤੀਆਂ ਕੀਤੀਆਂ ਹਨ। ਇਸ ਲੜੀ ਤਹਿਤ ਪੰਜਾਬ ਵਿੱਚ ਸਤੀਸ਼ ਪੂਨੀਆ, ਉੱਤਰ ਪ੍ਰਦੇਸ਼ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ, ਗੋਆ ਵਿੱਚ ਸਾਬਕਾ ਮੰਤਰੀ ਭਾਰਤੀ ਪਵਾਰ, ਮਨੀਪੁਰ ਵਿੱਚ ਰਾਜਦੀਪ ਰੋਏ, ਹਿਮਾਚਲ ਪ੍ਰਦੇਸ਼ ਵਿੱਚ ਸ੍ਰੀਕਾਂਤ ਸ਼ਰਮਾ ਅਤੇ ਗੁਜਰਾਤ ਵਿੱਚ ਤਰੁਣ ਚੁੱਘ ਨੂੰ ਮੋਰਚਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।






