ਇਹ ਪਟੀਸ਼ਨ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਅੰਦਰੂਨੀ ਫੈਸਲਾ ਲੈਣ ਦੀਆਂ ਪ੍ਰਕਿਰਿਆਵਾਂ ‘ਤੇ ਸਵਾਲ ਉਠਾਉਣ ਵਾਲੀਆਂ ਹਾਲੀਆ ਰਿਪੋਰਟਾਂ ਦੇ ਵਿਚਕਾਰ ਸ਼ੁਰੂ ਕੀਤੀ ਗਈ ਹੈ। ਯੂਥ ਕਾਂਗਰਸ ਨੇ ਕਿਹਾ ਕਿ ਜਦੋਂ ਸੰਸਥਾ ਦੇ ਕੰਮਕਾਜ ਬਾਰੇ ਸਵਾਲ ਉੱਠਦੇ ਹਨ ਜੋ ਹਰ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰੱਖਿਆ ਕਰਦੀ ਹੈ ਤਾਂ ਪੂਰੀ ਪਾਰਦਰਸ਼ਤਾ ਅਤੇ ਜਨਤਕ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਨਾਗਰਿਕ ਪਟੀਸ਼ਨ ਰਾਹੀਂ, ਭਾਰਤੀ ਯੁਵਾ ਕਾਂਗਰਸ ਨੇ ਪੰਜ ਮੰਗਾਂ ਰੱਖੀਆਂ ਹਨ ਜਿਨ੍ਹਾਂ ਵਿੱਚ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ,ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਅਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਹੈ। ਵੋਟਰ ਸੂਚੀ ਅਤੇ ਸੰਬੰਧਿਤ ਪ੍ਰਕਿਰਿਆਵਾਂ ਸਮੇਤ ਪੂਰੀ ਵੋਟਿੰਗ ਲੜੀ ਅਤੇ ਚੋਣ ਪ੍ਰਕਿਰਿਆ ਦੀ ਵਿਆਪਕ ਜਾਂਚ ਕੀਤੀ ਜਾਣੀ ਚਾਹੀਦੀ ਹੈ। ਰਿਪੋਰਟਾਂ ਅਨੁਸਾਰ ਕਥਿਤ ਮੋਦੀ-ਸ਼ਾਹ-ਭਾਜਪਾ ਗੱਠਜੋੜ, ਜਿਸਦਾ ਇਸ ਮੁਹਿੰਮ ਵਿੱਚ ਜ਼ਿਕਰ ਕੀਤਾ ਗਿਆ ਹੈ, ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਪੰਜਵੀਂ ਮੰਗ ਅਨੁਸਾਰ ਸਾਰੇ ਚੋਣ ਰਿਕਾਰਡ ਅਤੇ ਅੰਦਰੂਨੀ ਇਤਰਾਜ਼ ਜਨਤਕ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਨਾਗਰਿਕ ਚੋਣ ਕਮਿਸ਼ਨ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਅਤੇ ਇਸਦੇ ਕੰਮਕਾਜ ਨੂੰ ਸਮਝ ਸਕਣ।






