ਪੱਟੀ ਇਲਾਕੇ ਦੇ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਦੀ ਅੱਜ ਅਣਪਛਾਤੇ ਵਿਅਕਤੀਆਂ ਵੱਲੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੰਭੀਰ ਹਾਲਤ ਵਿੱਚ ਅਸ਼ਵਨੀ ਕੁਮਾਰ ਨੂੰ ਪੱਟੀ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਅੰਦਰ ਲਿਆਂਦਾ ਗਿਆ।
ਗੋਲੀਬਾਰੀ ਦੌਰਾਨ ਮ੍ਰਿਤਕ ਅਸ਼ਵਨੀ ਕੁਮਾਰ ਦਾ ਸਾਥੀ ਚਮਕੌਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤ ਜਾ ਰਹੀ ਹੈ।





