ਦਮਦਮਾ ਸਾਹਿਬ ਤਲਵੰਡੀ ਸਾਬੋ, 24 ਫਰਵਰੀ 2022 – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਪ੍ਰਬੰਧ ਹੇਠ ਰਾਜਿਸਥਾਨ ਦੇ ਸ਼ਹਿਰ ਹਨੂੰਮਾਨਗੜ੍ਹ ਟਾਊਨ ਵਿਖੇ ਗੁਰਦੁਆਰਾ ਸ਼ਹੀਦ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਵਿਖੇ ਸੰਗਤਾਂ ਨੂੰ ਲੰਗਰ ਛਕਾਉਣ ਦੀ ਪਰੰਪਰਾ ਨੂੰ ਸੁਖਦਾਇਕ ਬਨਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਲੰਗਰ ਹਾਲ ਦੀ ਇਮਾਰਤ ਉਸਾਰਨ ਲਈ ਸਿੱਖੀ ਪਰੰਪਰਾਵਾਂ ਰਹੂਰੀਤਾਂ ਅਨੁਸਾਰ ਟੱਪ ਲਗਾਇਆ ਗਿਆ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿੱਚ ਬਾਬਾ ਜੋਗਾ ਸਿੰਘ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਬੁੱਢਾ ਦਲ ਦੇ ਰਾਗੀ ਜਥੇ: ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਤੇ ਪੰਜ ਸਿੰਘਾਂ ਨੇ ਲੰਗਰ ਇਮਾਰਤ ਲਈ ਟੱਪ ਲਗਾਇਆ।ਇਸ ਸਮੇਂ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਲੰਗਰ 35ਣ 100 ਵਰਗ ਗਜ ਵਿੱਚ ਹੋਵੇਗਾ।ਇਹ ਅੱਜ ਤੋਂ ਸ਼ੁਰੂ ਹੋ ਗਈ ਹੈ, ਇਮਾਰਤ ਜਲਦ ਹੀ ਸੰਪੂਰਨ ਹੋ ਜਾਵੇਗੀ।ਇਸ ਸਮੇਂ ਬਾਬਾ ਜੱਸਾ ਸਿੰਘ , ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸੁੱਖਾ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।






