ਨਵੀਂ ਦਿੱਲੀ, 2 ਮਾਰਚ – ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਅੰਤਰਰਾਸ਼ਟਰੀ ਡਰੱਗ ਸਾਜ਼ਿਸ਼ ਨਾਲ ਸਬੰਧ ਰੱਖਣ ਦੇ ਸਬੂਤ ਨਹੀਂ ਮਿਲੇ। ਨਾਲ ਹੀ ਇਹ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਕਿ ਆਰੀਅਨ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ। ਮਾਮਲੇ ਦੀ ਐੱਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।






