ਫਰੀਦਕੋਟ, 2 ਮਾਰਚ 2022 – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ਤੇ ਗੱਲਬਾਤ ਹੋਈ ਹੈ। ਇਹ ਗੱਲਬਾਤ ਸੂਤਰਾਂ ਮੁਤਾਬਕ ਭਾਰਤੀ ਵਿਦਿਆਰਥੀਆਂ ਦੇ ਯੂਕਰੇਨ ਵਿੱਚ ਫਸੇ ਹੋਣ ਜਾਣ ਕਰਕੇ ਹੋਈ ਹੈ ਤੇ ਇਸ ਵਿਸ਼ੇ ਤੇ ਰੂਸ ਦੀ ਮੀਡੀਆ ਰਿਪੋਰਟ ਮੁਤਾਬਿਕ ਉਨ੍ਹਾਂ ਨੇ ਇਹ ਕਿਹਾ ਅਸੀਂ ਭਾਰਤੀ ਵਿਦਿਆਰਥੀਆਂ ਨੂੰ ਉੱਥੋ ਬਾਹਰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ
ਪਰ ਭਾਰਤੀ ਵਿਦਿਆਰਥੀਆਂ ਨੂੰ ਯੂਕਰੇਨ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਇਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋ ਬਾਅਦ ਰੂਸੀ ਮੀਡੀਆ ਮੁਤਾਬਕ ਇਹ ਗੱਲ ਸਾਹਮਣੇ ਆਈ ਹੈ। ਹੁਣ ਦੇਖਣਾ ਹੋਵੇਗਾ ਇਸ ਤੱਥ ਵਿੱਚ ਰੂਸ ਦੀ ਕਿੰਨੀ ਸਚਾਈ ਹੈ।






