ਮਾਨਸਾ, 4 ਮਾਰਚ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਇਸੇ ਤਹਿਤ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਗੁਰਦੇਵ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਜਸਵੀਰ ਸਿੰਘ ਉਰਫ ਕਾਲਾ ਪੁੱਤਰ ਬੂਟਾ ਸਿੰਘ ਵਾਸੀਅਨ ਦੋਦੜਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 1200 ਨਸ਼ੀਲੀ ਗੋੋਲੀਆਂ ਮਾਰਕਾ ਐਲਪ੍ਰਾਜੋਲਮ ਅਤੇ 1200 ਨਸ਼ੀਲੇ ਕੈਪਸੂਲ ਮਾਰਕਾ ਟਰਾਮਾਡੋੋਲ ਬਰਾਮਦ ਹੋਣ ਤੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਉਰਫ ਜੱਗ ਪੁੱਤਰ ਬੂਟਾ ਸਿੰਘ ਵਾਸੀ ਅਤਲਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 590 ਨਸ਼ੀਲੀ ਗੋੋਲੀਆਂ ਮਾਰਕਾ ਐਲਪ੍ਰਾਜੋੋਲਮ ਬਰਾਮਦ ਹੋਣ ਤੇ ਮੁਲਜ਼ਮ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਕੰਵਲਜੀਤ ਸਿੰਘ ਉਰਫ ਕਵੀ ਪੁੱਤਰ ਬਲਵੀਰ ਸਿੰਘ ਵਾਸੀ ਆਹਲੂਪੁਰ ਨੂੰ ਮੋੋਟਰਸਾਈਕਲ ਨੰ:ਪੀਬੀ30ਐਕਸ-4864 ਸਮੇਤ ਕਾਬੂ ਕਰਕੇ ਉਸ ਪਾਸੋੋਂ 10 ਗ੍ਰਾਮ ਹੈਰੋਇਨ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਉਰਫ ਬੀਰਾ ਪੁੱਤਰ ਮਲਕੀਤ ਸਿੰਘ ਵਾਸੀ ਬਾਜੇਵਾਲਾ ਅਤੇ ਰਾਜਪਾਲ ਉਰਫ ਰਾਜਵੀਰ ਪੁੱਤਰ ਜਗਨਨਾਥ ਵਾਸੀ ਬਾਦਲਗੜ ਹਾਲ ਆਬਾਦ ਪਿੰਡ ਬਾਲੋੋਕੀ (ਜਲੰਧਰ) ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 250 ਗ੍ਰਾਮ ਅਫੀਮ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਜੌੌੜਕੀਆਂ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਸੀਆਈਏ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਕੁਮਰ ਪੁੱਤਰ ਠਾਕੁਰ ਯਾਦਵ ਵਾਸੀ ਆਲੋੋਲੀ (ਬਿਹਾਰ), ਪ੍ਰਦੀਪ ਕੁਮਾਰ ਪੁੱਤਰ ਵਕੀਲ ਮੰਦਿਰ ਵਾਸੀ ਚਾਂਦਪੁਰ (ਬਿਹਾਰ), ਵਿਸ਼ਾਲ ਕੁਮਾਰ ਪੁੱਤਰ ਸਾਗਰ ਮੰਡਲ ਵਾਸੀ ਬਰੇਲਾ (ਬਿਹਾਰ) ਅਤੇ ਛੋੋਟੇ ਲਾਲ ਪੁੱਤਰ ਰਾਮ ਪ੍ਰਕਾਸ਼ ਵਾਸੀ ਸੰਜੋੋਤੀ (ਬਿਹਾਰ) ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 12 ਕਿਲੋੋਗ੍ਰਾਮ ਗਾਂਜਾ ਬਰਾਮਦ ਹੋਣ ਤੇ ਮੁਲਜ਼ਮਾਂ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਜੋੋਗਾ ਦੀ ਪੁਲਿਸ ਪਾਰਟੀ ਨੇ ਸੁਖਚਰਨ ਸਿੰਘ ਉਰਫ ਚਰਨਾ ਪੁੱਤਰ ਜੰਗੀਰ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਨਾਕਾਬੰਦੀ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਸਮੇਤ ਮੋਟਰਸਾਈਕਲ ਹੀਰੋਹਾਂਡਾ ਪੈਸ਼ਨ ਨੰ: ਪੀਬੀ31ਸੀ-8898 ਬਰਾਮਦ ਕਰਕੇ ਥਾਣਾ ਸਿਟੀ-1 ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਸੁਰਜੀਤ ਸਿੰਘ ਵਾਸੀ ਚੱਕ ਅਲੀਸ਼ੇਰ ਨੂੰ ਸਵਿਫਟ ਡਿਜਾਇਰ ਕਾਰ ਨੰ: ਐਚਆਰ29 ਏਸੀ-2001 ਸਮੇਤ ਕਾਬੂ ਕਰਕੇ 60 ਬੋਤਲਾਂ ਸ਼ਰਾਬ ਬਰਾਮਦ ਕੀਤੀ।
ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਕਰਮਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਅਨ ਜਵਾਹਰਕੇ ਨੂੰ ਕਾਬੂ ਕਰਕੇ 27 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ, ਇੱਕ ਮੁਲਜ਼ਮ ਸਰਬਜੀਤ ਸਿੰਘ ਉਰਫ ਲੂਚੀ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ।






