ਚੰਡੀਗੜ੍ਹ, 07 ਮਾਰਚ 2022- ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਕਾਂਗਰਸ ਪਾਰਟੀ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਵੇਚਣ ਦੇ ਦੋਸ਼ ਲਗਾਏ ਹਨ। ਦੂਲੋਂ ਨੇ ਕਿਹਾ ਕਿ ਇਸ ਬਾਰੇ ਪਾਰਟੀ ਹਾਈਕਮਾਨ ਨੂੰ ਜਾਣਕਾਰੀ ਦੇ ਚੁੱਕਿਆ ਹਾਂ। ਨਿਊਜ 18 ਦੇ ਹਵਾਲੇ ਅਨੁਸਾਰ ਸ਼ਮਸ਼ੇਰ ਸਿੰਘ ਦੂਲੋਂ ਨੇ ਇਹ ਦੋਸ਼ ਲਗਾਏ ਹਨ।






