ਜੀਰਕਪੁਰ, 10 ਮਾਰਚ -ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਤੇ ਜੈਕ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਜ਼ੀਰਕਪੁਰ ਵਿੱਚ ਪੰਜ ਮਣ ਲੱਡੂ ਵੰਡੇ।
ਜੈਕ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਭ੍ਰਿਸ਼ਟਾਚਾਰ ਸਿਸਟਮ ਦੇ ਖਾਤਮਾ ਕਰਨ ਲਈ ਆਮ ਆਦਮੀ ਪਾਰਟੀ ਦੀ ਜਿੱਤ ਹੋਣੀ ਜ਼ਰੂਰੀ ਸੀ। ਪਿਛਲੇ ਪੰਜ ਸਾਲ ਦੌਰਾਨ ਕਾਂਗਰਸ ਨੇ ਜ਼ੀਰਕਪੁਰ ਅਤੇ ਡੇਰਾਬਸੀ ਸਮੇਤ ਪੂਰੇ ਪੰਜਾਬ ਵਿੱਚ ਭ੍ਰਿਸ਼ਟ ਸਿਸਟਮ ਨੂੰ ਮਜ਼ਬੂਤ ਕਰਦੇ ਹੋਏ ਪੰਜਾਬ ਨੂੰ ਦਾਅ ਉੱਤੇ ਲਗਾ ਦਿੱਤਾ ਸੀ। ਇਸ ਭ੍ਰਿਸ਼ਟ ਸਿਸਟਮ ਨੂੰ ਖਤਮ ਕਰਨ ਲਈ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਂ ਤੇ ਵੋਟ ਪਾਈ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਜਾਗੀਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਈ ਦਿੱਗਜਾ ਦੀ ਹਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਸਾਲਾਂ ਪੁਰਾਣੀ ਗੰਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਲਈ ਉਨ੍ਹਾਂ ਨਵੇਂ ਚਿਹਰਿਆਂ ਨੂੰ ਮੌਕਾ ਦੇ ਦਿੱਤਾ ਹੈ।






