ਐਸ.ਏ.ਐਸ ਨਗਰ, 14 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਵੱਲੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮੁਹਾਲੀ ਦੇ ਫੇਜ਼ 2 ਵਿੱਚ ਸਥਿਤ ਐਕਸਵੇ ਇਮਰਜਿੰਗ ਸੈਲੂਸ਼ਨਸ (ਐਸ.ਸੀ.ਐਫ -32, ਦੂਜੀ ਮੰਜਿਲ) ਅਤੇ ਓਸ਼ੀਅਨ ਇੰਟਰਨੈਸ਼ਨ ਐਜੂਕੇਸ਼ਨ ਕੰਸਲਟੈਂਟ (ਐਸ.ਸੀ.ਐਫ -65, ਟੋਪ ਫਲੋਰ) ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਐਕਸਵੇ ਇਮਰਜਿੰਗ ਸੈਲੂਸ਼ਨਸ ਐਸ.ਸੀ.ਐਫ -32,ਦੂਜੀ ਮੰਜਿਲ, ਫੇਜ-2 ਮੁਹਾਲੀ, ਦੇ ਨਾਮ ਤੇ ਅਮਿਤ ਚੌਧਰੀ (ਪ੍ਰੋਪਰਾਈਟਰ) ਵਾਸੀ ਆਦਰਸ਼ ਨਗਰ, ਨਵਾਂ ਗਰਾਓ, ਤਹਿਸੀਲ-ਖਰੜ੍ਹ, ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਅਤੇ ਓਸ਼ੀਅਨ ਇੰਟਰਨੈਸ਼ਨਲ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਐਫ ਨੰਬਰ-65, ਟੋਪ ਫਲੋਰ, ਫੇਜ-2 ਮੁਹਾਲੀ, ਦੇ ਨਾਮ ਤੇ ਸ੍ਰੀ ਸਚਿਨ ਕੁਮਾਰ (ਪ੍ਰੋਪਰਾਈਟਰ) ਵਾਸੀ ਪਿੰਡ ਦਨੋਹ, ਪੀ. ਐਸ. ਸਦਰ, ਬਿਲਾਸਪੁਰ (ਹਿਮਾਚਲ ਪ੍ਰਦੇਸ਼) ਨੂੰ ਐਕਟ/ਰੂਲਜ਼ ਤਹਿਤ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਨ੍ਹਾਂ ਦੀ ਮਿਆਦ 19 ਦਸੰਬਰ 2021 ਤੱਕ ਸੀ।
ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀਆਂ ਦੇ ਦਫਤਰੀ ਪਤੇ ਤੇ ਪੱਤਰ ਭੇਜਕੇ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ। ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਨੋਟਿਸ ਜਾਰੀ ਕਰਦੇ ਹੋਏ ਸ਼ਪਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਤਹਿਸੀਲਦਾਰ, ਮੁਹਾਲੀ ਵੱਲੋ ਨੋਟਿਸ ਦੀ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਉਕਤ ਨਾ ਦੇ ਦਫਤਰ ਪਿਛਲੇ ਲੰਮੇ ਸਮੇਂ ਤੋਂ ਬੰਦ ਹਨ, ਜਿਸ ਕਾਰਨ ਐਕਸਵੇ ਇਮਰਜਿੰਗ ਸੈਲੂਸ਼ਨਸ ਅਤੇ ਓਸ਼ੀਅਨ ਇੰਟਰਨੈਸ਼ਨਲ ਐਜੂਕੇਸ਼ਨ ਕੰਸਲਟੈਂਟ ਦੇ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ।






