ਚੰਡੀਗੜ੍ਹ, 15 ਮਾਾਰਚ-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਜੇਕਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਅਜਿਹੇ ਵਿੱਚ ਇਨ੍ਹਾਂ ਫਲੈਟਾਂ ਦਾ ਕਈ ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿੱਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਰਹਿਣ ਲਈ ਸੈਕਟਰ-2 ਅਤੇ 4 ਵਿੱਚ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ। ਜਿਹੜੇ ਵੀ ਵਿਧਾਇਕਾਂ ਨੂੰ ਇਹ ਫਲੈਟ ਅਲਾਟ ਹੁੰਦੇ ਹਨ, ਉਨ੍ਹਾਂ ਨੂੰ ਅਗਲੀਆਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਮਗਰੋਂ ਫਲੈਟ ਨੂੰ ਖ਼ਾਲੀ ਕਰਨਾ ਹੁੰਦਾ ਹੈ ਤਾਂ ਜੋ ਉਨ੍ਹਾਂ ਦੀ ਥਾਂ ਤੇ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਰਿਹਾਇਸ਼ ਲਈ ਸਰਕਾਰੀ ਫਲੈਟ ਅਲਾਟ ਕੀਤੇ ਜਾ ਸਕਣ।






