ਫਰੀਦਕੋਟ, 18 ਮਾਰਚ 2022 – ਸ਼੍ਰੀ ਰਾਧਾ ਕ੍ਰਿਸ਼ਨ ਧਾਮ ਫਰੀਦਕੋਟ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਨੇ ਹਿੱਸਾ ਲਿਆ ਇੱਥੇ ਸ਼ਹਿਰ ਨਿਵਾਸੀਆਂ ਨੇ ਇੱਕ ਦੂਜੇ ਤੇ ਚੰਦਨ ਲਗਾ ਅਤੇ ਫੁੱਲਾਂ ਦੀ ਹੋਲੀ ਖੇਡੀ। ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਪਤਨੀ ਬੇਅੰਤ ਕੌਰ ਸੇਖੋਂ ਵੀ ਪਹੁੰਚੇ। ਗੁਰਦਿੱਤ ਸਿੰਘ ਸੇਖੋਂ ਨੇ ਰੰਗਾਂ ਦੇ ਇਸ ਪਵਿੱਤਰ ਤਿਉਹਾਰ ਦੀ ਸ਼ਹਿਰ ਨਿਵਾਸੀਆਂ ਨੂੰ ਵਧਾਈ ਦਿੱਤੀ। ਦੱਸਣਯੋਗ ਹੈ ਕਿ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸੁਸਾਇਟੀ ਵੱਲੋਂ ਬੇਸਹਾਰਾ ਬੱਚਿਆਂ ਦਾ ਪਾਲਣ ਪੋਸ਼ਣ ਅਤੇ ਹੋਰ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ।





