ਨਵੀਂ ਦਿੱਲੀ, 21 ਮਾਰਚ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਭਤੀਜਾ ਅਤੇ ਤ੍ਰਿਣਮੂਲ ਕਾਂਗਰਸ ਦਾ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਬੰਗਾਲ ਵਿੱਚ ਕਥਿਤ ਕੋਲਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਵਿੱਚ ਈ. ਡੀ. ਅੱਗੇ ਪੇਸ਼ ਹੋਇਆ। ਪਾਰਟੀ ਦਾ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਸਵੇਰੇ 11 ਵਜੇ ਦੇ ਕਰੀਬ ਕੇਂਦਰੀ ਦਿੱਲੀ ਸਥਿਤ ਈ. ਡੀ. ਦੇ ਦਫ਼ਤਰ ਵਿੱਚ ਦਾਖ਼ਲ ਹੋਇਆ।
ਅਧਿਕਾਰੀਆਂ ਨੇ ਕਿਹਾ ਕਿ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਲਈ ਬਣੇ ਐਕਟ (ਪੀ. ਐੱਮ. ਐੱਲ. ਏ.) ਤਹਿਤ ਬੈਨਰਜੀ ਦੇ ਬਿਆਨ ਕਲਮਬੰਦ ਕੀਤੇ ਜਾਣਗੇ। ਪੁੱਛਗਿੱਛ ਦੌਰਾਨ ਈ. ਡੀ. ਅਧਿਕਾਰੀ ਹੁਣ ਤੱਕ ਜਾਂਚਕਾਰਾਂ ਵੱਲੋਂ ਇਕੱਤਰ ਕੀਤੇ ਸਬੂਤਾਂ ਬਾਰੇ ਵੀ ਸਵਾਲ ਜਵਾਬ ਕਰਨਗੇ। ਡਾਇਮੰਡ ਹਾਰਬਰ ਤੋਂ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਤੋਂ ਪਿਛਲੇ ਸਾਲ ਸਤੰਬਰ ਵਿੱਚ ਵੀ ਪੁੱਛਗਿੱਛ ਕੀਤੀ ਗਈ ਸੀ।






