ਚੰਡੀਗੜ੍ਹ, 24 ਮਾਰਚ, 2022: ਪੰਜਾਬ ਤੋਂ ‘ਆਪ’ ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਹਨ। ਅੱਜ 24 ਮਾਰਚ ਨੂੰ ਬਾਅਦ ਦੁਪਹਿਰ 3.00 ਵਜੇ ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ ਖਤਮ ਹੋਣ ਤੋਂ ਬਾਅਦ ਸਾਰੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ। ਇਨ੍ਹਾਂ ਵਿੱਚ ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।





