ਨਵੀਂ ਦਿੱਲੀ, 30 ਮਾਰਚ – ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਮਹਿੰਗਾਈ ਤੇ ਹਾਹਾਕਾਰ ਮਚੀ ਹੋਈ ਹੈ। ਜਿਕਰਯੋਗ ਹੈ ਕਿ ਪਿਛਲੇ 9 ਦਿਨ ਵਿੱਚ ਅੱਠਵੀਂ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਜਿਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦੇ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 101.01 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਈ ਹੈ। ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਲੜੀਵਾਰ : 101.01 ਰੁਪਏ ਪ੍ਰਤੀ ਲੀਟਰ ਅਤੇ 92.27 ਰੁਪਏ ਪ੍ਰਤੀ ਲੀਟਰ (80 ਪੈਸੇ ਦਾ ਵਾਧਾ ਹੈ।
ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ 115.88 ਰੁਪਏ ਅਤੇ 100.10 ਰੁਪਏ ਹੈ। ਡੀਜ਼ਲ ਦੀ ਗੱਲ ਕਰੀਏ ਤਾਂ ਡੀਜ਼ਲ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਜਿਸ ਨਾਲ ਡੀਜ਼ਲ ਹੁਣ 92.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।






