ਫਰੀਦਕੋਟ, 30 ਮਾਰਚ 2022 – ਜਿਲ੍ਹਾ ਪੱਧਰੀ ਮੈਨੂਅਲ ਸਕਵੈਂਜਰ ਐਕਟ ਅਤੇ ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਮੀਟਿੰਗ ਅੱਜ ਸ: ਹਰਬੀਰ ਸਿੰਘ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਸਫਾਈ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪਹਿਲ ਤੇ ਆਧਾਰ ਤੇ ਕੈਂਪ ਲਗਾ ਕੇ ਹੱਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿੱਚ ਵੱਖ-ਵੰਖ ਥਾਵਾਂ ਤੇ ਸਫਾਈ ਕਰਮਚਾਰੀਆਂ ਅਤੇ ਸੀਵਰੇਜ਼ ਕਰਮਚਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਸਕਰੀਨ ਚੈਂਬਰ ਬਣਾਉਣ ਦੇ ਆਦੇਸ਼ ਵੀ ਦਿੱਤੇ ।
ਅਨੁਸੂਚਿਤ ਜਾਤੀਆਂ ਅਨੁਸੂਚਿਤ ਕਬੀਲਿਆਂ ਤੇ ਅਤਿਆਚਾਰ ਰੋਕਥਾਮ ਐਕਟ ਤਹਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਮੁਕੱਦਮਿਆਂ ਦੀ ਤੁਰੰਤ ਤਫਤੀਸ਼ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। ਪੁਲੀਸ ਦੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ਤੇ ਅਨੁਸੂਚਿਤ ਜਾਤੀਆਂ ਦੇ ਦਰਜ ਮੁਕੱਦਮਿਆਂ ਨਾਲ ਸਬੰਧਤ ਵਿਜੀਲੈਂਸ ਸੈੱਲ ਬਣਾਉਣ ਦੇ ਆਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਜਿਲ੍ਹਾ ਅਟਾਰਨੀ ਸ਼੍ਰੀ ਰਜਨੀਸ਼ ਗਰੋਵਰ, ਜਿਲ੍ਹਾ ਭਲਾਈ ਅਫਸਰ ਸ਼੍ਰੀ ਗੁਰਮੀਤ ਸਿੰਘ ਬਰਾੜ, ਡਾ. ਪੁਸ਼ਪਿੰਦਰ ਸਿੰਘ ਕੂਕਾ,ਇੰਸਪੈਕਟਰ ਪੁਲਿਸ ਵਿਭਾਗ ਸ਼੍ਰੀ ਰਮੇਸ਼ਪਾਲ, ਐਸ.ਡੀ.ਓ. ਵਾਟਰ ਸਪਲਾਈ ਤੇ ਸੀਵਰੇਜ ਬੋਰਡ, ਸ੍ਰੀ ਸਤਪਾਲ ਜਿਲ੍ਹਾ ਸਿੱਖਿਆ ਅਫਸਰ (ਸੀ.ਸੈਕੰ), ਫਰੀਦਕੋਟ, ਸ੍ਰੀ ਪਵਨ ਕੁਮਾਰ, ਜਿਲ੍ਹਾ ਸਿੱਖਿਆ ਅਫਸਰ (ਐਲੀ.), ਫਰੀਦਕੋਟ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸ਼੍ਰੀ ਗੁਰਮੀਤ ਸਿੰਘ ਅਤੇ ਨਗਰ ਕੌਂਸਲ, ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਅਧਿਕਾਰੀ/ਕਰਮਚਾਰੀ, ਪ੍ਰਵੀਨ ਕੁਮਾਰ ਕਾਲਾ,ਰਜ਼ਨੀਸ਼ ਗਰੋਵਰ ਐਨ.ਜੀ.ਓ ਹਾਜ਼ਰ ਸਨ।






