ਐਸ ਏ ਐਸ ਨਗਰ, 5 ਅਪ੍ਰੈਲ -ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ 11 ਕਰੋੜ ਰੁਪਏ ਤੋਂ ਵੱਧ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ। ਦਿੱਤੇ ਗਏ। ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਐੱਸ ਈ ਹਰਕੀਰਤ ਸਿੰਘ, ਮੈਂਬਰ ਜਸਬੀਰ ਸਿੰਘ ਮਣਕੂ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿਚ ਜੋ ਵਰਕ ਆਰਡਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਮੁੱਖ ਤੌਰ ਤੇ ਰੋਡ ਗਲੀਆਂ ਦੀ ਸਫਾਈ ਦੇ ਕੰਮ, ਪਾਰਕਾਂ ਦੀ ਕੰਮ ਅਤੇ ਮੁਹਾਲੀ ਨਗਰ ਨਿਗਮ ਵਲੋਂ ਆਪਣੇ ਪੱਧਰ ਤੇ ਸ਼ੁਰੂ ਕੀਤੀ ਗਈ ਮੈਨੂਅਲ ਸਵੀਪਿੰਗ ਲਈ ਸਫ਼ਾਈ ਕਾਮਿਆਂ ਨੂੰ ਦੇਣ ਲਈ ਰੇਹੜੀਆਂ ਅਤੇ ਹੋਰ ਸਾਜ਼ੋ ਸਾਮਾਨ ਖ਼ਰੀਦਣ ਦੇ ਵਰਕ ਆਰਡਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁਹਾਲੀ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ 10 ਕਰੋੜ ਰੁਪਏ ਤੋਂ ਵੱਧ ਦੇ ਨਵੇਂ ਮਤੇ ਵੀ ਪਾਸ ਕੀਤੇ ਗਏ ਹਨ ਤੇ ਇਨ੍ਹਾਂ ਦੇ ਵਰਕ ਆਰਡਰ ਵੀ ਅਗਲੀ ਮੀਟਿੰਗ ਵਿੱਚ ਦੇ ਦਿੱਤੇ ਜਾਣਗੇ।
ਉਹਨਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਦੀਆਂ ਫੌਗਿੰਗ ਮਸ਼ੀਨਾਂ ਦੀ ਮੇਨਟੀਨੈਂਸ ਦੇ ਕੰਮ ਦਾ ਮਤਾ ਵੀ ਪਾਸ ਕੀਤਾ ਗਿਆ ਹੈ ਅਤੇ ਅਗਲੇ ਹਫ਼ਤੇ ਤੋਂ ਮੁਹਾਲੀ ਵਿੱਚ ਮੱਛਰ ਮਾਰ ਦਵਾਈ ਦੀ ਫੌਗਿੰਗ ਆਰੰਭ ਕਰਵਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁਹਾਲੀ ਵਿਚ ਮੱਛਰਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਇਸ ਕਾਰਨ ਕੋਈ ਬੀਮਾਰੀ ਨਾ ਫੈਲੇ ਇਹ ਯਕੀਨੀ ਬਣਾਉਣ ਲਈ ਫੌਗਿੰਗ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੁਹਾਲੀ ਵਿੱਚ ਦੋ ਨਵੀਆਂ ਟਰੈਫਿਕ ਲਾਈਟਾਂ ਲਗਾਉਣ ਅਤੇ ਸੋਹਾਣਾ ਦੀ ਧਰਮਸ਼ਾਲਾ ਦਾ ਕੰਮ ਕਰਵਾਉਣ ਦਾ ਮਤਾ ਵੀ ਪਾਸ ਕੀਤਾ ਗਿਆ ਹੈ। ਇਹ ਦੋ ਨਵੀਂਆਂ ਟਰੈਫਿਕ ਲਾਈਟਾਂ ਲਾਅ ਕਾਲਜ ਦੇ ਨੇੜੇ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਨੇੜੇ ਲਗਾਈਆਂ ਜਾਣਗੀਆਂ।






