ਕੋਟਕਪੂਰਾ 6 ਅਪ੍ਰੈਲ 2022- ਜ਼ਿਲ੍ਹਾ ਕਾਂਗਰਸ ਕਮੇਟੀ ਫਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਨੇ ਕੋਟਕਪੂਰਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜਸੇਵੀ ਐਡਵੋਕੇਟ ਗੁਰਬਚਨ ਸਿੰਘ ਟੋਨੀ ਨੂੰ ਜਿਲਾ ਕਾਂਗਰਸ ਕਮੇਟੀ ਫਰੀਦਕੋਟ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਨੇ ਮੰਗਲਵਾਰ ਸ਼ਾਮ ਗੁਰਬਚਨ ਸਿੰਘ ਟੋਨੀ ਨੂੰ ਉਨ੍ਹਾਂ ਦੀ ਇਸ ਨਿਯੁਕਤੀ ਸਬੰਧੀ ਪੱਤਰ ਸੌਂਪਦੇ ਹੋਏ ਉਮੀਦ ਜ਼ਾਹਿਰ ਕੀਤੀ ਕਿ ਗੁਰਬਚਨ ਸਿੰਘ ਟੋਨੀ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਗੁਰਬਚਨ ਸਿੰਘ ਟੋਨੀ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕੋਟਕਪੂਰਾ ਸ਼ਹਿਰ ਦੇ ਸੁਧਾਰ ਲਈ ਹਰ ਸੰਭਵ ਉਪਰਾਲਾ ਕਰਣਗੇ।
ਉਨ੍ਹਾਂ ਆਪਣੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੂਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਕਾਂਗਰਸ ਜਿਲਾ ਪ੍ਰਧਾਨ ਦਰਸ਼ਨ ਸਹੋਤਾ ਨੇ ਕਿਹਾ ਕਿ ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਲੋਕ ਕੁਝ ਦਿਨਾਂ ਬਾਅਦ ਹੀ ਅਕਾਊ ਹੋ ਗਏ ਹਨ। ਕਿਉਂਕਿ ਆਮ ਆਦਮੀ ਪਾਰਟੀ ਨੇ ਝੂਠੇ ਵਾਅਦਿਆਂ ਅਤੇ ਗਰੰਟੀਆਂ ਦਾ ਪ੍ਰਚਾਰ ਕਰਕੇ ਇਕ ਝੂਠੀ ਲਹਿਰ ਬਣਾਈ ਸੀ। ਆਪ ਦੀ ਸਰਕਾਰ ਬਣਨ ਦੇ ਇਕ ਮਹੀਂਨੇ ਤੋਂ ਪਹਿਲਾਂ ਹੀ ਇਹ ਸਾਬਿਤ ਹੋਣ ਲੱਗਿਆ ਹੈ ਕਿ ਕੇਜਰੀਵਾਲ ਨੇ ਪਹਿਲਾਂ ਝੂਠੀਆਂ ਗਰੰਟੀਆਂ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ ਸੀ। ਹੁਣ ਵੀ ਰਿਮੋਟ ਕੰਟਰੋਲ ਨਾਲ ਦਿੱਲੀ ਤੋਂ ਹੀ ਪੰਜਾਬ ਦੀ ਸਰਕਾਰ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਦਾ ਹੀ ਪ੍ਰਭਾਵ ਹੈ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵੀ ਅਫਸਰਸ਼ਾਹੀ ‘ਚ ਹਰ ਕਾਂਗਰਸੀ ਨੇਤਾ ਤੇ ਵਰਕਰ ਦੀ ਪੂਰੀ ਪੁੱਛ ਪ੍ਰਤੀਤ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸਿਹਤਮੰਦ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਮੀਡੀਆ ਅਤੇ ਜਨਤਾ ਵਿੱਚ, ਸੰਸਦ ਦੇ ਅੰਦਰ ਅਤੇ ਬਾਹਰ ਅਤੇ ਇਸ ਦੀਆਂ ਕਮੇਟੀਆਂ ਵਿੱਚ ਰੋਜ਼ਾਨਾ ਅਧਾਰ ‘ਤੇ ਸਰਕਾਰ ਦੇ ਕੰਮਕਾਜ ਦੀ ਜਬਾਬਦੇਹੀ, ਸਵਾਲ ਅਤੇ ਨਿਗਰਾਨੀ ਰੱਖੀ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਸੰਵਿਧਾਨਕ ਸੁਰੱਖਿਆ ਨੂੰ ਕਾਇਮ ਰੱਖੇ।






