ਐਸ ਏ ਐਸ ਨਗਰ, 8 ਅਪ੍ਰੈਲ – ਮੁਹਾਲੀ ਨਗਰ ਨਿਗਮ ਵੱਲੋਂ ਸਾਲ 2020੍ਰ21 ਨਾਲੋਂ 2021੍ਰ22 ਵਿੱਚ ਪ੍ਰਾਪਰਟੀ ਟੈਕਸ 2.5 ਕਰੋੜ ਰੁਪਏ ਵੱਧ ਇਕੱਠਾ ਕੀਤਾ ਗਿਆ ਹੈ ਜਿਸ ਨਾਲ ਨਗਰ ਨਿਗਮ ਦੀ ਆਮਦਨ ਵਧੀ ਹੈ। ਇਸ ਨਾਲ ਮੁਹਾਲੀ ਨਗਰ ਨਿਗਮ ਵੱਲੋਂ ਹੋਰ ਵਿਕਾਸ ਕਾਰਜ ਕਰਵਾਏ ਜਾ ਸਕਣਗੇ। ਇਸ ਦੇ ਨਾਲ ਨਾਲ ਮੁਹਾਲੀ ਨਗਰ ਨਿਗਮ ਦੀ ਟੀਮ ਨੇ ਲਾਇਸੈਂਸ ਫੀਸ ਅਤੇ ਤਹਿਬ੭ਾਰੀ ੮ੀਸ ਵਿਚ ਵੀ ਪਿਛਲੇ ਵਿੱਤੀ ਵਰ੍ਹੇ ਨਾਲੋਂ ਵਾਧਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2020੍ਰ21 ਵਿੱਚ 217691699 ਰੁਪਏ ਦੀ ਰਕਮ ਪ੍ਰਾਪਰਟੀ ਟੈਕਸ ਵਜੋਂ ਇਕੱਠੀ ਕੀਤੀ ਗਈ ਸੀ ਜਦੋਂ ਕਿ ਸਾਲ 2021੍ਰ22 ਵਿੱਚ 243510282 ਰੁਪਏ ਦੀ ਰਕਮ ਪ੍ਰਾਪਰਟੀ ਟੈਕਸ ਵਜੋਂ ਇਕੱਠੀ ਕੀਤੀ ਗਈ ਹੈ ਜੋ ਪਿਛਲੇ ਸਾਲ ਨਾਲੋਂ 25818583 ਰੁਪਏ ਵੱਧ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਵੱਲੋਂ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਗਿਆ ਉਨ੍ਹਾਂ ੯ ਨੋਟਿਸ ਵੀ ਦਿੱਤੇ ਗਏ ਹਨ ਕਿ ਉਹ ਸਮਾਂ ਰਹਿੰਦੇ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਦੇਣ ਨਹੀਂ ਤਾਂ ਉਨ੍ਹਾਂ ਦੀ ਪ੍ਰਾਪਰਟੀ ੯ ਸੀਲ ਕੀਤਾ ਜਾ ਸਕਦਾ ਹੈ।
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਸੰਬੰਧੀ ਕਿਹਾ ਕਿ ਮੁਹਾਲੀ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਨ੍ਹਾਂ ੯ ਪਤਾ ਹੈ ਕਿ ਨਗਰ ਨਿਗਮ ਕੋਲ ਵਾਧੂ ਆਮਦਨ ਦਾ ਕੋਈ ਸਾਧਨ ਨਹੀਂ ਹਨ ਅਤੇ ਇਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਸਮੇਂ ਸਿਰ ਆਪਣਾ ਪ੍ਰਾਪਰਟੀ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਟੀਮ ਵੱਲੋਂ ਵਧੀਆ ਢੰਗ ਨਾਲ ਕੰਮ ਕਰ ਕਰਕੇ ਪ੍ਰਾਪਰਟੀ ਟੈਕਸ ਦੀ ਆਮਦਨ ਵਿੱਚ ਇ੭ਾ੮ਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਮੋਹਾਲੀ ਨਗਰ ਨਿਗਮ ਦੀ ਟੀਮ ਨੇ ਲਾਇਸੈਂਸ ਫੀਸ ਅਤੇ ਤਹਿਬਾ੭ਾਰੀ ਫੀਸ ਵੀ ਪਿਛਲੇ ਸਾਲ ਨਾਲੋਂ ਵੱਧ ਇਕੱਠੀ ਕੀਤੀ ਹੈ ਜਿਸ ਨਾਲ ਨਗਰ ਨਿਗਮ ਦੀ ਆਮਦਨ ਵਧੀ ਹੈ।
ਇਸ ਸੰਬੰਧੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ ਖੇਤਰ ਵਿੱਚ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਚਹੁੰ ਪਾਸੇ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਮੁਹਾਲੀ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਡੇ ਪੱਧਰ ਤੇ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾ ਕਰਵਾਇਆ ਹੈ ਤੇ ਜਿਸ ਨਾਲ ਵਿਕਾਸ ਕਾਰਜ ਵਧੀਆ ਢੰਗ ਨਾਲ ਨੇਪਰੇ ਚੜ੍ਹ ਰਹੇ ਹਨ।






