ਪਟਿਆਲਾ 19 ਅਪ੍ਰੈਲ 2022: ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਦਾ ਮੌਸਮ ਬਦਲਣ ਵਾਲਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 4 / 5 ਦਿਨਾਂ ਦੌਰਾਨ ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਇਸ ਤੋਂ ਇਲਾਵਾ 19 ਤੇ 20 ਅਪ੍ਰੈਲ ਨੂੰ ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਉਥੇ ਤੇਜ਼ ਹਵਾਵਾਂ ਹਨੇਰੀਆਂ ਝੱਖੜਾਂ ਤੋਂ ਲੋਕਾਂ ਨੂੰ ਸਾਵਧਾਨ ਵੀ ਰਹਿਣਾ ਪਵੇਗਾ।






