ਨਵੀਂ ਦਿੱਲੀ, 19 ਅਪ੍ਰੈਲ 2022 – ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ‘ਚ ਉਹਨਾਂ ਨੇ ਅਪੀਲ ਕੀਤੀ ਹੈ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਨਾ ਕੀਤਾ ਜਾਵੇ।
ਅਸਲ ‘ਚ ਬੀਤੇ ਦਿਨ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਸੀ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ ਅਤੇ ਉਹ ਲਗਾਤਾਰ ਇਹ ਮੰਗ ਕਰ ਰਹੇ ਹਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ‘ਚ ਉਹਨਾਂ ਨੇ ਅਪੀਲ ਕੀਤੀ ਹੈ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਨਾ ਕੀਤਾ ਜਾਵੇ, ਇਸ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।





