ਪੰਜਾਬ ਦੀ ਭਗਵੰਤ ਮਾਨ (Bhagwant Mann Government) ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਵੀਆਈਪੀ ਸਭਿਆਚਾਰ (VIP Culture in punjab) ਨੂੰ ਖਤਮ ਕਰਨ ਵਾਲੇ ਪਾਸੇ ਵੱਡਾ ਕਦਮ ਪੁੱਟਦਿਆਂ ਬੁੱਧਵਾਰ ਅਕਾਲੀ ਦਲ (Akali Dal) ਅਤੇ ਕਾਂਗਰਸ (Congress) ਦੇ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ।
ਚੰਡੀਗੜ੍ਹ: Punjab Big News: ਪੰਜਾਬ ਦੀ ਭਗਵੰਤ ਮਾਨ (Bhagwant Mann Government) ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਵੀਆਈਪੀ ਸਭਿਆਚਾਰ (VIP Culture in punjab) ਨੂੰ ਖਤਮ ਕਰਨ ਵਾਲੇ ਪਾਸੇ ਵੱਡਾ ਕਦਮ ਪੁੱਟਦਿਆਂ ਬੁੱਧਵਾਰ ਅਕਾਲੀ ਦਲ (Akali Dal) ਅਤੇ ਕਾਂਗਰਸ (Congress) ਦੇ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ।
ਇਨ੍ਹਾਂ ਵਿੱਚ ਕਾਂਗਰਸ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ (Op Soni) , ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਘ ਸਿੰਗਲਾ (Vijayinder Singh Singla), ਸਾਬਕਾ ਮੈਂਬਰ ਲੋਕ ਸਭਾ ਸੁਨੀਲ ਜਾਖੜ (Sunil Jakhar), ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਵਿਧਾਇਕ ਰਾਜਿੰਦਰ ਕੌਰ ਭੱਠਲ (Rajinder Kaur Bhathal), ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ (Kewal Singh Dhillon) ਅਤੇ ਅਕਾਲੀ ਦਲ ਦੀ ਬੀਬੀ ਹਰਸਿਮਤਰ ਕੌਰ ਬਾਦਲ (Harsimrat Kaur Badal) ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਕਾਲੀ ਅਤੇ ਕਾਂਗਰਸੀ ਲੀਡਰਾਂ ਕੋਲੋਂ ਕਟੌਤੀ ਕੀਤੀ ਸੁਰੱਖਿਆ ਨਾਲ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਹੋਈਆਂ ਹਨ। ਕਿਹਾ ਜਾ ਰਿਹਾ ਹੈ ਮਾਨ ਸਰਕਾਰ ਵੱਲੋਂ ਇਨ੍ਹਾਂ ਕਟੌਤੀ ਕੀਤੇ ਗਏ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਦੀ ਜਨਤਾ ਦੀ ਸੁਰੱਖਿਆ ਵਿੱਚ ਲਾਇਆ ਜਾਵੇਗਾ।






