Plane catches fire at China airport; ਸਰਕਾਰੀ ਪ੍ਰਸਾਰਕ ਸੀਸੀਟੀਵੀ ਦੇ ਅਨੁਸਾਰ, ਵੀਰਵਾਰ ਸਵੇਰੇ ਪੋਸਟ ਕੀਤੀ ਗਈ ਵੀਡੀਓ ਫੁਟੇਜ ਵਿੱਚ ਚੋਂਗਕਿੰਗ ਜਿਆਂਗਬੇਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਾਰਮੈਕ ‘ਤੇ ਤਿੱਬਤ ਏਅਰਲਾਈਨਜ਼ ਦੇ ਜਹਾਜ਼ ਤੋਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਨਿਕਲਦਾ ਦਿਖਾਇਆ ਗਿਆ।
ਬੀਜਿੰਗ : ਤਿੱਬਤ ਏਅਰਲਾਈਨਜ਼ ਦਾ ਇੱਕ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ‘ਸਾਊਥ ਚਾਈਨਾ ਮਾਰਨਿੰਗ ਪੋਸਟ’ ਦੀ ਰਿਪੋਰਟ ਮੁਤਾਬਕ ਤਿੱਬਤ ਏਅਰਲਾਈਨਜ਼ ਦੇ ਜਹਾਜ਼ TV9833 ਨੇ ਪੱਛਮੀ ਚੀਨ ਦੇ ਚੋਂਗਕਿੰਗ ਜਿਆਂਗਬੇਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ਤੋਂ ਰਵਾਨਾ ਹੋਣ ਸਮੇਂ ਅਚਾਨਕ ਅੱਗ ਲੱਗ ਗਈ। ਹਾਦਸੇ ਦੀ ਵੀਡੀਓ ਫੁਟੇਜ ਵਾਇਰਲ ਹੋ ਰਹੀ ਹੈ।
ਸਰਕਾਰੀ ਪ੍ਰਸਾਰਕ ਸੀਸੀਟੀਵੀ ਦੇ ਅਨੁਸਾਰ, ਵੀਰਵਾਰ ਸਵੇਰੇ ਪੋਸਟ ਕੀਤੀ ਗਈ ਵੀਡੀਓ ਫੁਟੇਜ ਵਿੱਚ ਚੋਂਗਕਿੰਗ ਜਿਆਂਗਬੇਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਾਰਮੈਕ ‘ਤੇ ਤਿੱਬਤ ਏਅਰਲਾਈਨਜ਼ ਦੇ ਜਹਾਜ਼ ਤੋਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਨਿਕਲਦਾ ਦਿਖਾਇਆ ਗਿਆ।
ਇਸ ਦੌਰਾਨ ਯਾਤਰੀਆਂ ਨੂੰ ਜਹਾਜ਼ ਦੇ ਪਿਛਲੇ ਦਰਵਾਜ਼ੇ ਤੋਂ ਬਾਹਰ ਨਿਕਲਦੇ ਦੇਖਿਆ ਜਾ ਸਕਦਾ ਹੈ। ਸੀਸੀਟੀਵੀ ਨੇ ਕਿਹਾ ਕਿ ਜਹਾਜ਼ ਨੂੰ ਲੱਗੀ ਅੱਗ ਬੁਝ ਗਈ ਹੈ ਅਤੇ ਰਨਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਤਿੱਬਤ ਏਅਰਲਾਈਨਜ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਵੇਈਬੋ ‘ਤੇ ਇਕ ਪੋਸਟ ‘ਚ ਕਿਹਾ ਕਿ ਸਾਰੇ 113 ਯਾਤਰੀਆਂ ਅਤੇ ਅਮਲੇ ਦੇ ਨੌਂ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ।
ਫਲਾਈਟ TV9833 ਤਿੱਬਤ ਦੇ ਨਿੰਗਚੀ ਲਈ ਰਵਾਨਾ ਹੋਣ ਵਾਲੀ ਹੀ ਸੀ ਕਿ ਅਚਾਨਕ ਅੱਗ ਲੱਗ ਗਈ। ਏਅਰਲਾਈਨ ਨੇ ਕਿਹਾ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।






