ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਓਕਾਫ਼ ਬੋਰਡ ਦੇ ਚੁਣੇ ਗਏ ਸਿੱਖ ਮੈਂਬਰਾਂ ਨੇ ਲਾਹੌਰ ਵਿਖੇ ਚੇਅਰਮੈਨ ਔਕਾਫ਼ ਬੋਰਡ ਨਾਲ ਮੁਲਾਕਾਤ ਕਰ ਕੇ ਪਾਕਿਸਤਾਨ ਗੁਰਧਾਮਾਂ ਦੀ ਸਾਂਭ ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਲਾਹੌਰ ਪਾਕਿਸਤਾਨ ਵਿਖੇ ਸਥਿਤ ਪੱਖ ਸਨ ਓਕਾਫ਼ ਬੋਰਡ ਦੇ ਮੁੱਖ ਦਫਤਰ ਵਿਖੇ ਓਕਾਫ਼ ਬੋਰਡ ਦੇ ਚੇਅਰਮੈਨ ਜਨਾਬ ਅਬਦੁਲ ਰਹਿਮਾਨ ਗਿਲਾਨੀ ਦੀ ਅਗਵਾਈ ‘ਚ ਪਾਕਿਸਤਾਨ ਓਕਾਫ਼ ਬੋਰਡ ਦੇ ਨਵੇਂ ਚੁਣੇ ਗਏ ਮੈਂਬਰਾਂ ਨੇ ਪਲੇਠੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲਹਿੰਦੇ ਪੰਜਾਬ ਪਾਕਿਸਤਾਨ ਤੋਂ ਓਕਾਫ ਬੋਰਡ ਦੇ ਨਵੇਂ ਚੁਣੇ ਮੈਂਬਰ ਸਰਦਾਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਓਕਾਫ ਬੋਰਡ ਦੇ ਸਰਕਾਰੀ ਤੌਰ ‘ਤੇ ਮੈਂਬਰ ਚੁਣੇ ਗਏ ਸਨ ਜਿਨ੍ਹਾਂ ਵਿਚ ਉਹ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੂਰੇ ਪਾਕਿਸਤਾਨ ਵਿੱਚੋਂ ਕਰੀਬ ਸੱਤ ਮੈਂਬਰ ਸਰਕਾਰ ਵੱਲੋਂ ਓਕਾਫ ਬੋਰਡ ‘ਚ ਲਏ ਗਏ ਹਨ ਤੇ ਇਹ ਮੈਂਬਰ ਸਰਕਾਰੀ ਤੌਰ ‘ਤੇ ਨੁਮਾਇੰਦਗੀ ਕਰਦੇ ਹੋਏ ਪਾਕਿਸਤਾਨ ਗੁਰਧਾਮਾਂ ਦੀ ਸਾਂਭ ਸੰਭਾਲ ਤੇ ਆਉਣ ਵਾਲੇ ਯਾਤਰੂਆਂ ਮਹਿਮਾਨਾਂ ਚੰਗੀ ਤਰ੍ਹਾਂ ਦੇਖ ਭਾਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਸਬੰਧੀ ਆਪਣੀਆਂ ਸਮੇਂ-ਸਮੇਂ ‘ਤੇ ਵਿਚਾਰਾਂ ਪੇਸ਼ ਕਰਨਗੇ।
ਮੈਂਬਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ ਆਉਣ ਵਾਲੇ ਚਾਰ ਜਥਿਆਂ ਜੋ ਦੋਵੇਂ ਸਰਕਾਰਾਂ ਵੱਲੋਂ ਪ੍ਰਵਾਨਤ ਹਨ ਤੇ ਹੁਣ ਤਿੰਨ ਹੋਰ ਜਥੇ ਵਿਸ਼ੇਸ਼ ਤੌਰ ‘ਤੇ ਵਧਾਉਣ ਲਈ ਪਾਕਿਸਤਾਨ ਸਰਕਾਰ ਨੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 29 ਅਕਤੂਬਰ 2022 ‘ਚ ਮਨਾਈ ਜਾਣ ਵਾਲੀ ਸਾਕਾ ਪੰਜਾ ਸਾਹਿਬ ਸ਼ਤਾਬਦੀ ਦੇ ਧਾਰਮਿਕ ਪ੍ਰੋਗਰਾਮ ਜੋ ਭਾਰਤ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਥੇ ਆ ਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਵਿਖੇ ਮਨਾਉਣਾ ਚਾਹੁੰਦੀ ਹੈ, ਸਬੰਧੀ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਔਕਾਫ ਬੋਰਡ ਵੱਲੋਂ ਪੂਰਾ ਸਹਿਯੋਗ ਦਿੰਦਿਆਂ ਹੋਇਆਂ ਇਹ ਧਾਰਮਕ ਸਮਾਗਮ ਦੁਨੀਆਂ ਪੱਧਰ ਤੇ ਮਨਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਔਕਾਫ਼ ਬੋਰਡ ਦੇ ਚੇਅਰਮੈਨ ਨਾਲ ਜਲਦ ਮੁਲਾਕਾਤ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਸਾਕਾ ਪੰਜਾ ਸਾਹਿਬ ਸ਼ਤਾਬਦੀ ਵੱਡੇ ਪੱਧਰ ਤੇ ਮਨਾਈ ਜਾ ਸਕੇ। ਇਸ ਮੌਕੇ ਕ੍ਰਿਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਸੂਬਿਆਂ ਦੇ ਮੈਂਬਰਾਂ ਵੱਲੋਂ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਨੂੰਹ ਆਪਾਂ ਆਪੋ ਆਪਣੇ ਸੂਬਿਆਂ ਵੱਲੋਂ ਲਾਹੌਰ ਵਿਖੇ ਸਨਮਾਨਤ ਵੀ ਕੀਤਾ ਗਿਆ।






