ਚੰਡੀਗੜ੍ਹ : ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਹੁਣ ਇਸ ਮਾਮਲੇ ’ਚ ਨਵਾਂ ਮੋੜ ਸਾਹਮਣੇ ਆਇਆ ਹੈ। ਮੂਸੇਵਾਲਾ ਦੀ ਮੌਤ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਗਰੁੱਪ ਨੂੰ ਬੰਬੀਹਾ ਗਰੁੱਪ ਨੇ ਧਮਕੀ ਦਿੱਤੀ ਹੈ। ਉਸ ਨੇ ਕਿਹਾ ਕਿ ਹੈ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਦੋ ਦਿਨਾਂ ’ਚ ਲਵਾਂਗੇ।






