ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਹਵਾਲਾ ਲੈਣ-ਦੇਣ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਿਹਤ ਮੰਤਰੀ ਨੂੰ ਕੋਲਕਾਤਾ ਦੀ ਇਕ ਕੰਪਨੀ ਨਾਲ ਹਵਾਲਾ ਲੈਣ-ਦੇਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ।
ਦਿੱਲੀ ਸਰਕਾਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਖਿਲਾਫ ਈਡੀ ਦਾ ਮਨੀ ਲਾਂਡਰਿੰਗ ਦਾ ਕੇਸ ਸੀਬੀਆਈ ਦੁਆਰਾ ਅਗਸਤ 2017 ਵਿੱਚ ਉਸ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿਚ ਦਰਜ ਐਫਆਈਆਰ ਤੋਂ ਬਾਅਦ ਹੋਇਆ ਸੀ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸੋਸ਼ਲ ਮੀਡੀਆ ਉਤੇ ਇਸ ਗੱਲ ਦੀ ਖੂਬ ਚਰਚਾ ਹੋ ਰਹੀ ਹੈ।






