ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਉਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਲਿਆ ਹੈ। ਭਾਜਪਾ, ਅਕਾਲੀ ਦਲ ਤੋਂ ਬਾਅਦ ਅੱਜ ਕਾਂਗਰਸ ਵੱਲੋਂ ਇਸ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਉਧਰ, ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁਕ ਸਫੇ ਉਤੇ ਇਸ ਮਸਲੇ ਉਤੇ ਡਾਢੀ ਚਿੰਤਾ ਜ਼ਾਹਿਰ ਕੀਤੀ ਹੈ।
ਉਨ੍ਹਾਂ ਨੇ ਲਿਖਿਆ ਹੈ- ਪਹਿਲਾਂ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਬੰਬ ਧਮਾਕਾ, ਫ਼ੇਰ ਪਟਿਆਲਾ ਵਿਖੇ ਦੋ ਭਾਈਚਾਰਿਆਂ ‘ਚ ਟਕਰਾਅ, ਦੋ ਦਿਨ ਪਹਿਲਾਂ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਗੋਲ਼ੀਆਂ ਮਾਰ ਕੇ ਦਿਨ-ਦਿਹਾੜੇ ਕਤਲ ਅਤੇ ਅੱਜ ਲੁਧਿਆਣਾ ਨੇੜੇ 3 ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ‘ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਦੀ ਲੁੱਟ।’
‘ਅਮਨ-ਕਨੂੰਨ ਦੇ ਮੂੰਹ ‘ਤੇ ਚਪੇੜ ਮਾਰਦੀਆਂ ਅਜਿਹੀਆਂ ਘਟਨਾਵਾਂ ਪੰਜਾਬ ‘ਚ ਹਰ ਰੋਜ਼ ਵਾਪਰ ਰਹੀਆਂ ਹਨ, ਅਤੇ ਅਜਿਹੇ ਅਰਾਜਕਤਾ ਭਰੇ ਦੌਰ ‘ਚੋਂ ਪੰਜਾਬ ਪਹਿਲੀ ਵਾਰ ਲੰਘਣ ਨੂੰ ਮਜਬੂਰ ਹੋਇਆ ਹੈ, ਜਿਸ ਦਾ ਸਿੱਧਾ ਕਾਰਨ ਹੈ ਭਗਵੰਤ ਮਾਨ ਦੀ ‘ਫ਼ਰਜ਼ੀ’ ਸਰਕਾਰ ਉੱਤੇ ਦਿੱਲੀ ਬੈਠੇ ਕੇਜਰੀਵਾਲ ਦਾ ਰਿਮੋਟ ਕੰਟਰੋਲ। ਗ਼ੈਰ-ਤਜਰਬੇਕਾਰ, ਗ਼ੈਰ-ਜ਼ਿੰਮੇਵਾਰ ਤੇ ਗ਼ੈਰ-ਪੰਜਾਬੀਆਂ ਦੇ ਫ਼ੈਸਲਿਆਂ ਦੀ ਮੁਥਾਜ ਸਰਕਾਰ ਸਰਹੱਦੀ ਸੂਬੇ ਪੰਜਾਬ ਨੂੰ ਕਿਵੇਂ ਸੰਭਾਲ਼ੇਗੀ? ਸੰਭਵ ਹੀ ਨਹੀਂ!’






