ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਜੂਨ ਤੋਂ 5 ਜੂਨ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਸਥਾਨ ਤੇ ਜੂਨ 1984 ਫੌਜੀ ਹਮਲੇ ਦੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰਕਾਸ਼ਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਜਿਸ ਸਰੂਪ ਨੂੰ ਗੋਲੀ ਲੱਗੀ ਸੀ, ਉਸ ਪਾਵਨ ਸਰੂਪ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਜਾਣਗੇ। ਪਿਛਲੇ ਸਾਲ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਅੰਤਿ੍ੰਗ ਕਮੇਟੀ ਨੇ 37 ਸਾਲ ਬਾਅਦ ਸੰਗਤਾਂ ਨੂੰ ਇਸ ਪਾਵਨ ਸਰੂਪ ਦੇ ਦਰਸ਼ਨ ਕਰਾਉਣ ਦਾ ਅਹਿਮ ਫ਼ੈਸਲਾ ਲਿਆ ਸੀ। ਹਰ ਸਾਲ ਜੂਨ ‘ਚ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਤੋਂ ਪਹਿਲਾਂ 2,3,4,5 ਜੂਨ ਨੂੰ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕੀਤੇ ਜਾਣਗੇ। ਇਨ੍ਹਾਂ ਦਿਨਾਂ ਵਿਚ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।






