ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇਰ ਰਾਤ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਸਥਿਤ ਰਿਹਾਇਸ਼ ਬੱਗੂਆਣਾ ਵਿਖੇ ਪੁੱਜੇ । ਜਿੱਥੇ ਉਨ੍ਹਾਂ ਦੀ ਮਿਲਣੀ ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਹੋਈ। ਭਾਵੇਂ ਮਿਲਣੀ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਪਰ ਇਸ ਨੂੰ ਸੰਗਰੂਰ ਜ਼ਿਮਨੀ ਚੋਣ ਨਾਲ ਜੋੜ ਕੇ ਹੀ ਦੇਖਿਆ ਜਾ ਸਕਦਾ ਸੰਭਾਵਨਾਵਾਂ ਹਨ ਕਿ ਜਲਦ ਹੀ ਦੋਵੇਂ ਆਗੂ ਕੋਈ ਸੰਗਰੂਰ ਜ਼ਿਮਨੀ ਚੋਣ ਸਬੰਧੀ ਕੋਈ ਵੱਡਾ ਐਲਾਨ ਕਰਨਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਇਸ ਮਿਲਣੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀਆਂ ਕੀਤੇ ਜਾ ਰਹੇ ਯਤਨਾਂ ਨਾਲ ਜੋੜਦਿਆਂ ਕਿਹਾ ਕਿ ਅਸੀਂ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਆਏ ਸੀ। ਇਸ ਮੌਕੇ ਉਨ੍ਹਾਂ ਨਾਲ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੁੰਦੜ, ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਿਨਰਜੀਤ ਸਿੰਘ ਗੋਲਡੀ ਸੁਨਾਮ,ਇੱਕਬਾਲਜੀਤ ਪੁਨੀਆ ਤੇ ਹੋਰ ਆਗੁ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਬਿਆਨ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਮੀਟਿੰਗ ਪੰਥਕ ਮੁੱਦਿਆਂ ਤੇ ਆਪਸੀ ਇਕੱਤਰਤਾ ਅਤੇ ਕੌਮੀ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਲਈ ਕੀਤੀ ਗਈ ਹੈ ਕਿਉਂਕਿ ਪਿਛਲੇ ਮਹੀਨੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਦੇ ਵਿੱਚ ਇਨ੍ਹਾਂ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਸੀ ,ਲੋਕ ਸਭਾ ਚੋਣ ਦੇ ਸਮਰਥਨ ਬਾਰੇ ਉਨ੍ਹਾਂ ਨੇ ਕਿਹਾ ਕਿ ਜੇਕਰ ਕੌਮ ਨੂੰ ਦਰਪੇਸ਼ ਸਭ ਮਸਲਿਆਂ ਪ੍ਰਤੀ ਅਕਾਲੀ ਦਲ ਬਾਦਲ ਵਾਲੇ ਗੰਭੀਰਤਾ ਨਾਲ ਵਿਚਾਰ ਕਰਦੇ ਹਨ ਤਾਂ ਉਹ ਅਤੇ ਉਨ੍ਹਾਂ ਦੀ ਪਾਰਟੀ ਇਸ ਬਾਰੇ ਵਿਚਾਰ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੌਮ ਨੂੰ ਦਰਪੇਸ਼ ਮੁਸ਼ਕਲਾਂ ਅਤੇ ਮਸਲਿਆਂ ਦੇ ਚੱਲਦਿਆਂ ਅਕਾਲੀ ਦਲ ਬਾਦਲ ਵਾਲੇ ਉਨ੍ਹਾਂ ਨੂੰ ਇਸ ਲੋਕ ਸਭਾ ਚੋਣ ਵਿਚ ਭਰਪੂਰ ਸਮਰਥਨ ਦੇਣਗੇ ਅਤੇ ਕੱਲ੍ਹ ਨੂੰ ਉਹ ਆਪਣੇ ਕਾਗਜ ਭਰਨ ਜਾ ਰਹੇ ਹਨ






