ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਹਨ। ਘੱਲੂਘਾਰਾ ਸਮਾਗਮ ਤੋਂ ਕੁਝ ਘੰਟੇ ਪਹਿਲਾਂ ਭਗਵੰਤ ਮਾਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣਾ। ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਘੱਲੂਘਾਰੇ ਦੇ ਸਮਾਗਮਾਂ ਦੇ ਦਿਨਾਂ ਵਿੱਚ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹੋਣ।






