ਸੰਗਰੂਰ ਤੋਂ ਲੋਕ ਸਭਾ(Sangrur bypoll) ਦੀ ਜ਼ਿਮਣੀ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਨਿਊਜ਼ 18 ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਰਲ ਕੇ ਮੇਰਾ ਬੇੜਾ ਗਰਕ ਨਹੀਂ ਕਰਵਾਉਣਾ। ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਮੈਨੂੰ ਚੋਣ ਮੈਦਾਨ ਤੋਂ ਹਟਣ ਲਈ ਕਹਿਣ ਆਏ ਸਨ। ਅੱਜ ਉਨ੍ਹਾਂ ਵੱਲੋਂ ਬੀਬੀ ਕਮਲਦੀਪ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ ਪਰ ਇਸ ਤੋਂ ਪਹਿਲਾਂ ਉਨ੍ਹਾਂ ਨੇ ਉਨ੍ਹਾਂ ਦੇ ਖ਼ਿਲਾਫ਼ ਉਮੀਦਵਾਰ ਖੜ੍ਹਾ ਕੀਤਾ ਸੀ। ਅੱਜ ਜਦੋਂ ਪੰਥ ਅਤੇ ਬੰਦੀ ਸਿੱਖਾਂ ਦੀ ਗੱਲ ਕਰੀਏ ਤਾਂ ਅਜਿਹੇ ਵਿੱਚ ਉਨ੍ਹਾਂ ਨੇ ਬੀਬੀ ਖਾਲੜਾ ਦੇ ਮੁਕਾਬਲੇ ‘ਮਿਸ’ ਜਗੀਰ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਸੀ।
ਉਮੀਦਵਾਰ ਸਿਮਰਨਜੀਤ ਮਾਨ ਨੇ ਕਿਹਾ ਕਿ ‘ਭਗਵੰਤ ਮਾਨ ਦੇ ਨਾਂ ਨਾਲ ਤਾਂ ਸਿੰਘ ਵੀ ਨਹੀਂ ਲੱਗਦਾ ਲੋਕ ਮੈਨੂੰ ਹੀ ਚੁਣਨਗੇ। ਭਗਵੰਤ ਮਾਨ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਮੰਨਦਾ ਹੈ ਅਤੇ ਮੈਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਚਾਰਧਾਰਾ ਦਾ ਪਾਲਣ ਕਰਦਾ ਹਾਂ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਾਲਾ ਦੀ ਮੌਤ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ।’
ਮਾਨ ਨੇ ਕਿਹਾ ਕਿ ‘ਮੈਂ ਪਹਿਲਾਂ ਵੀ ਸੰਗਰੂਰ ਤੋਂ ਸਾਂਸਦ ਰਿਹਾ ਹਾਂ ਅਤੇ ਉਸ ਸਮੇਂ ਵੀ ਮੈਂ ਇੰਨਾ ਕੰਮ ਕੀਤਾ ਸੀ, ਲੋਕ ਇਸ ਵਾਰ ਵੀ ਇਸੇ ਮਾਨ ਨੂੰ ਜਿੱਤਾਉਣਗੇ। ਦੂਜੇ ਪਾਸੇ ਭਾਜਪਾ ਵਾਲੇ ਮੁਸਲਿਮ ਧਰਮ ਦੇ ਖਿਲਾਫ ਗਲਤ ਬੋਲ ਰਹੇ ਹਨ, ਉਨ੍ਹਾਂ ਨੂੰ ਵੋਟਾਂ ਕਿਉਂ ਮਿਲਣਗੀਆਂ?’
ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਕੀਤੇ
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੁੰ ਅਕਾਲੀ ਦਲ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ। ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਆਮ ਆਦਮੀ ਪਾਰਟੀ ਦੇ ਉਮੀਦਾਰ ਹਨ। ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਗੋਲਡੀ ਨੂੰ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਵਿਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ।
ਸੰਗਰੂਰ ਲੋਕਸਭਾ ਜ਼ਿਮਨੀ ਚੋਣ (Sangrur bypoll) ਦਾ ਐਲਾਨ ਹੋ ਗਿਆ ਹੈ। 23 ਜੂਨ ਨੂੰ ਵੋਟਿੰਗ ਹੋਵੇਗੀ ਅਤੇ 26 ਜੂਨ ਨੂੰ ਨਤੀਜਾ ਐਲਾਨਿਆ ਆਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤਣ ਤੋਂ ਬਾਅਦ ਜ਼ਿਮਨੀ ਚੋਣ ਕਰਵਾਉਣੀ ਪੈ ਰਹੀ ਹੈ।






