ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਗੋਲੀਆਂ ਚਲੀਆਂ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਅਕਤੀ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇੱਕ ਪਲਾਟ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ। ਗੋਲੀ ਚਲਾਉਣ ਦਾ ਦੋਸ਼ ਸਥਾਨਕ ਕੌਂਸਲਰ ਪੁੱਤਰ ਉਤੇ ਲੱਗਾ ਹੈ। ਇਹ ਕੌਂਸਲਰ ਪਹਿਲਾਂ ਕਾਂਗਰਸ ਪਾਰਟੀ ਵਿੱਚ ਸੀ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਗੋਲੀ ਚਲਾਉਣ ਵਾਲੇ ਸ਼ਖਸ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।






