ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ।
6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।
ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ।






