ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦੇਹਾਂਤ ਹੋ ਗਿਆ। ਦੇਰ ਰਾਤ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਉਹ 66 ਸਾਲਾਂ ਦੇ ਸਨ ਅਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ 14 ਜੂਨ ਨੂੰ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ।
ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਰਾਖਵੀਂ ਸੀਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ।
1992 ਤੱਕ ਉਹ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ।






