ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਗੁਜਰਾਤ ਮੁਦਰਾ ਪੋਰਟ ਤੋਂ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਸ਼ੂਟਰਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਹੋਏ ਹਨ। ਗੋਲੀਬਾਰੀ ਕਰਨ ਵਾਲਿਆਂ ‘ਚੋਂ ਇਕ ਦੀ ਪਛਾਣ ਪ੍ਰਿਆਵਰਤ ਫੌਜੀ ਵਜੋਂ ਹੋਈ ਹੈ।
ਦਿੱਲੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਪ੍ਰਿਅਵਰਤ ਉਰਫ ਫੌਜੀ ਹੈ। ਪ੍ਰਿਆਵਰਤ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ ਅਤੇ ਕਤਲ ਤੋਂ ਪਹਿਲਾਂ ਫਤਿਹਗੜ੍ਹ ਦੇ ਇੱਕ ਪੈਟਰੋਲ ਪੰਪ ਦੇ ਸੀਸੀਟੀਵੀ ਵਿੱਚ ਦਿਖਾਈ ਦੇ ਰਿਹਾ ਸੀ।
ਇਹ ਸੋਨੀਪਤ ਹਰਿਆਣਾ ਦਾ ਰਹਿਣ ਵਾਲਾ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਜਦਕਿ ਗੈਂਗਸਟਰ ਲਾਰੈਂਸ ਬਿਸ਼ਨਈ ਨੂੰ ਪੁੱਛਗਿੱਛ ਲਈ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਭਲਕੇ ਉਸ ਦਾ ਪੁਲਿਸ ਰਿਮਾਂਡ ਖਤਮ ਹੋ ਜਾਵੇਗਾ ਅਤੇ ਉਸਨੂੰ ਮੁੜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।






