ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪੀਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਜਾਣਕਾਰੀ ਖੁਦ ਰਾਜਾ ਵੜਿੰਗ ਨੇ ਆਪਣੇ ਫੇਸਬੁਕ ਸਫੇ ਉਤੇ ਦਿੱਤੀ ਹੈ।
ਉਨ੍ਹਾਂ ਨੇ ਇਕ ਫੋਟੋ ਸਾਂਝੀ ਕਰਦੇ ਹੋਏ ਇਸ ਹਾਦਸੇ ਉਤੇ ਡੂੰਗਾ ਦੁੱਖਾ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਫੇਸਬੁਕ ਸਫੇ ਉਤੇ ਪਾਈ ਪੋਸਟ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ-‘ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ।
ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ।

ਰਾਜਾ ਵੜਿੰਗ ਦੇ ਪੀਏ ਦੀ ਬੀਤੀ ਦੇਰ ਰਾਤ ਅਬੋਹਰ-ਫਾਜ਼ਿਲਕਾ ਰੋਡ ’ਤੇ ਪਿੰਡ ਘੱਲੂ ਦੇ ਨੇੜੇ ਸੜਕ ਹਾਦਸੇ ’ਚ ਮੌਤ ਹੋ ਗਈ। ਕਾਰ ਅਤੇ ਟਰੈਕਟਰ ਪਿੱਛੇ ਲੱਗੇ ਲੱਕੜ ਵਾਲੇ ਰੇਹੜੇ ਵਿਚਾਲੇ ਟੱਕਰ ’ਚ ਰਾਜਾ ਵੜਿੰਗ ਦੇ ਪੀਏ ਭੁਪਿੰਦਰ ਸਿੰਘ ਬਰਾੜ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ’ਚ ਵੱਜਣ ਤੋਂ ਬਾਅਦ ਗੱਡੀ ਚਕਨਾਚੂਰ ਹੋ ਗਈ।
ਹਾਦਸੇ ਤੋਂ ਬਾਅਦ ਉਸ ਨੂੰ ਨਿੱਜੀ ਗੱਡੀ ਰਾਹੀਂ ਫਾਜ਼ਿਲਕਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ।






