ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਬਾਦਲ ਵੱਲੋਂ ਸੰਸਦ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਆਗੂ ਹੱਥਾਂ ਵਿਚ ਤਖਤੀਆਂ ਫੜੀ ਨਜ਼ਰ ਆਏ। ਇਸ ਦੌਰਾਨ ਕੋਲੋਂ ਲੰਘ ਰਹੇ ਕੇਂਦਰੀ ਮੰਤਰੀਆਂ ਨੂੰ ਸਿੰਘਾਂ ਦੀ ਇਹ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਗਈ।
ਅਕਾਲੀ ਆਗੂਆਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਿੰਘਾਂ ਦੀ ਰਿਹਾਈ ਲਈ ਆਖਿਆ। ਹਰਸਿਮਰਤ ਕੌਰ ਬਾਦਲ ਨੇ ਨਿਤਿਨ ਗਡਕਰੀ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਹੁਣ ਰਾਜੀਵ ਗਾਂਧੀ ਦੇ ਕਾਤਲ ਰਿਹਾਅ ਹੋ ਗਏ ਹਨ, ਹੁਣ ਬੰਦੀ ਸਿੰਘਾਂ ਨੂੰ ਰਿਹਾਅ ਕਰੋ।






