ਕੈਨੇਡਾ ਦੇ ਟੋਰਾਂਟੋ ਵਿਚਲੇ ਨਾਈਟ ਕਲੱਬ ਵਿੱਚ ਗੋਲੀਬਾਰੀ ਦੌਰਾਨ 28 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਦੀਪ ਬਰਾੜ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ‘ਚ ਇਕ 24 ਸਾਲਾ ਮੁਟਿਆਰ ਵੀ ਜ਼ਖਮੀ ਹੋਈ।
ਮਿਲੀ ਜਾਣਕਾਰੀ ਮੁਤਾਬਕ ਪਰਦੀਪ ਬਰਾੜ ਐਤਵਾਰ ਤੜਕੇ 647 ਕਿੰਗ ਸੇਂਟ ਵਿਖੇ ਮੁਟਿਆਰ ਸਮੇਤ ਜ਼ਖਮੀ ਹੋ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਦੇ ਪਿੰਡ ਖਾਰਾ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਪਰਦੀਪ ਬਰਾੜ ਨਾਈਟ ਕਲੱਬ ਵਿਚ ਗਿਆ ਸੀ।
ਇਸ ਦੌਰਾਨ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ ਇਸ ਨੌਜਵਾਨ ਨੂੰ ਗੋਲੀ ਲੱਗੀ। ਜ਼ਿਕਰਯੋਗ ਹੈ ਕਿ ਸਾਰਾ ਪਰਿਵਾਰ ਕਾਫੀ ਸਮੇਂ ਤੋਂ ਕੈਨੇਡਾ ‘ਚ ਰਹਿੰਦਾ ਹੈ।





