ਚੰਡੀਗੜ੍ਹ- ਐਮਐਸਪੀ ਕਮੇਟੀ ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।
ਸੀਐਮ ਮਾਨ ਨੇ ਟਵਿਟ ਕੀਤਾ ਹੈ ਕਿ MSP ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomar ਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ. ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।
ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰ ਵੱਲੋਂ ਐਮਐਸਪੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਪੰਜਾਬ ਦਾ ਇੱਕ ਵੀ ਨੁਮਾਇੰਦਾ ਸ਼ਾਮਿਲ ਨਹੀਂ ਕੀਤਾ ਗਿਆ ਹੈ। ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ, ਗ੍ਰਹਿ ਮੰਤਰੀ ਅਤੇ ਖੇਤੀ ਮੰਤਰੀ ਨੂੰ ਚਿੱਠੀ ਲਿਖੀ ਹੈ।
ਖੇਤੀ ਮਸਲਿਆਂ ਬਾਰੇ ਕੇਂਦਰ ਸਰਕਾਰ ਦੀ ਕਮੇਟੀ ਵਿੱਚ ਪੰਜਾਬ ਦੀਆਂ ਜਥੇਬੰਦੀਆਂ ਅਤੇ ਸੂਬਾ ਸਰਕਾਰ ਦੇ ਨੁਮਾਇੰਦਿਆਂ ਨੂੰ ਪਹਿਲ ਨਾ ਦੇਣ ਕਾਰਨ ਕਿਸਾਨ ਜਥੇਬੰਦੀਆਂ ਹਮਲਾਵਰ ਹੋ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਇਸ ਕਮੇਟੀ ਦਾ ਆਮ ਆਦਮੀ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਇਹ ਕਮੇਟੀ ਖੇਤੀਬਾੜੀ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਸੁਧਾਰਨ ਲਈ ਬਣਾਈ ਗਈ ਹੈ।






