ਪੰਜਾਬ ਪੁਲਿਸ ਨੇ ਇਕ ਮਹੀਨੇ ‘ਚ 90 ਗੈਂਗਸਟਰ ਫੜੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ ਹੈ।
ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਹੁਣ ਉਹ ਗਲਤ ਰਸਤਾ ਛੱਡ ਦੇਣ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਖ਼ਤਮ ਕਰਨ ਲਈ ਟਾਸਕ ਫੋਰਸ ਬਣਾਈ ਹੈ। ਹੁਣ ਤੱਕ 90 ਗੈਂਗਸਟਰ ਫੜੇ ਗਏ ਹਨ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅੱਜ ਜਿਸ ਕਾਗਾਰ ਉੱਪਰ ਪਹੁੰਚ ਚੁੱਕਿਆ ਹੈ, ਉਸ ਪਿੱਛੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਖ਼ਾਤਮਾ ਕਰਨ ਲਈ ‘ਆਪ’ ਸਰਕਾਰ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਉਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਗੈਂਗਸਟਰਾਂ ਨੂੰ ਫੜਨ ‘ਚ ਲੱਗੀ ਹੋਈ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਨੇ ਚੰਗਾ ਕੰਮ ਕੀਤਾ ਹੈ। ਅੰਮ੍ਰਿਤਸਰ ਮੁਕਾਬਲਾ ਪੰਜਾਬ ਪੁਲਿਸ ਦਾ ਪੇਸ਼ੇਵਰ ਸੀ। ਹੁਣ ਗੈਂਗਸਟਰਾਂ ਅਤੇ ਡਰੱਗ ਮਾਫੀਆ ਦੇ ਆਕਾ ਜੇਲ੍ਹ ‘ਚ ਹਨ। ਉਨ੍ਹਾਂ ਸਿਆਸਤਦਾਨਾਂ ਦੇ ਨਾਵਾਂ ਦਾ ਵੀ ਸਮਾਂ ਆਉਣ ‘ਤੇ ਖੁਲਾਸਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਸਰਕਾਰ ਬਣੀ ਹੈ, ਮਾੜੇ ਅੰਸਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਸਰਕਾਰ ਨੇ ਇਕ ਟਾਸਕ ਫੋਰਸ ਬਣਾਈ ਹੈ ਅਤੇ ਮੈਨੂੰ ਇਸ ਟੀਮ ਦੇ ਕੰਮ ਕਰਨ ਦੇ ਤਰੀਕੇ ‘ਤੇ ਮਾਣ ਹੈ।






