ਲੈਂਗਲੀ : ਕੈਨੇਡਾ(Canada News) ਵਿੱਚ ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਵੈਨਕੂਵਰ ਦੇ ਇੱਕ ਉਪਨਗਰ ਵਿੱਚ ਸਮੂਹਿਕ ਗੋਲੀਬਾਰੀ ਦੀਆਂ ਕਈ ਘਟਨਾਵਾਂ(Mass shooting) ਸਾਹਮਣੇ ਆਈਆਂ ਹਨ ਅਤੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ(Royal Canadian Mounted Police) ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਦੇ ਵਿਅਸਤ ਇਲਾਕੇ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਹਨ। ਪੁਲਿਸ ਅਧਿਕਾਰੀ ਰੇਬੇਕਾ ਪਾਰਸਲਾਵ ਨੇ ਕਿਹਾ ਕਿ ਉਸ ਨੂੰ ਅਜੇ ਤੱਕ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ।
ਪੁਲਿਸ ਨੇ ਅਲਰਟ ਜਾਰੀ ਕਰ ਦਿੱਤਾ ਹੈ
ਸੋਮਵਾਰ ਨੂੰ, ਪੁਲਿਸ ਨੇ ਸਵੇਰੇ 6.30 ਵਜੇ ਖੇਤਰ ਵਿੱਚ ਚੇਤਾਵਨੀ ਜਾਰੀ ਕੀਤੀ, ਲੋਕਾਂ ਨੂੰ ਸਬੰਧਤ ਖੇਤਰ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ। ਪੁਲੀਸ ਨੇ ਸ਼ਹਿਰ ਦੇ ਰੁਝੇਵੇਂ ਵਾਲੇ ਇਲਾਕੇ ਨੂੰ ਜਾਣ ਵਾਲੀ ਸੜਕ ਦਾ ਵੱਡਾ ਹਿੱਸਾ ਬੰਦ ਕਰ ਦਿੱਤਾ।
ਪੁਲਿਸ ਨੇ ਬਾਅਦ ਵਿੱਚ ਇੱਕ ਹੋਰ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਇੱਕ ਸ਼ੱਕੀ ਹਿਰਾਸਤ ਵਿੱਚ ਹੈ। ਲੈਂਗਲੀ ਵੈਨਕੂਵਰ ਤੋਂ ਲਗਭਗ 48 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਹੈ। ਪੁਲਿਸ ਨੇ ਦੱਸਿਆ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਸਾਰੀ ਘਟਨਾ ਵਿੱਚ ਸਿਰਫ਼ ਇੱਕ ਵਿਅਕਤੀ ਹੀ ਸ਼ਾਮਲ ਸੀ ਜਾਂ ਉਸਦੇ ਨਾਲ ਹੋਰ ਲੋਕ ਸਨ।
ਪੁਲਿਸ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਪਾਰਕਿੰਗ, ਬੱਸ ਅੱਡਿਆਂ, ਕੈਸੀਨੋ ਅਤੇ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਗੋਲੀਬਾਰੀ ਦੀ ਘਟਨਾ ‘ਚ ਦੋ ਲੋਕ ਜ਼ਖਮੀ ਹੋਏ ਹਨ।






