ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਦੇ ਵਕੀਲ ‘ਵਿਨੋਦ ਘਈ’ ਨੂੰ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਨੋਦ ਘਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਡੇਰਾ ਸਿਰਸਾ ਮੁਖੀ ਤੇ ਉਸ ਦੇ ਪੈਰੋਕਾਰਾਂ ਦਾ ਵਕੀਲ ਹੈ ਤੇ ਪੰਜਾਬ ਸਰਕਾਰ ਉਸ ਨੂੰ ਐਡਵੋਕੇਟ ਜਨਰਲ ਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਬੇਅਦਬੀ ਮਾਮਲਿਆਂ ਵਿਚ ਇਨਸਾਫ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਪਰ ਹੁਣ ਇਹ ਹੋਰ ਰਾਹ ਤੁਰ ਪਈ ਹੈ।
ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਇਨਸਾਫ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨਸਾਫ ਤਾਂ ਕੀ ਦੇਣਾ ਸੀ ਸਗੋਂ ਹਾਈਕੋਰਟ ਵਿਚ ਜਿਹੜਾ ਦੋਸ਼ੀਆਂ ਦੇ ਕੇਸ ਲੜ ਰਿਹਾ ਹੈ, ਉਸ ਨੂੰ ਐਡਵੋਕੇਟ ਜਨਰਲ ਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਨੋਦ ਘਈ ਉਹ ਬੰਦਾ ਹੈ ਜੋ ਹਾਈਕੋਰਟ ਵਿਚ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਵਕੀਲ ਹੈ।






